ਪੰਜਾਬ ‘ਚ ਕੋਰੋਨਾ ਪਾਬੰਦੀਆਂ ਲੱਗਣ ਤੋਂ ਬਾਅਦ ਸਿਹਤ ਮੰਤਰੀ ਨੇ ਸਿਆਸੀ ਰੈਲੀਆਂ ਸੰਬੰਧੀ ਦਿੱਤਾ ਵੱਡਾ ਬਿਆਨ

0
64

ਪੰਜਾਬ ‘ਚ ਨਾਈਟ ਕਰਫਿਊ ਲਗਾਉਣ ਅਤੇ ਹੋਰ ਪਾਬੰਦੀਆਂ ਲਾਗੂ ਕਰਨ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੋਕ ਸੋਸ਼ਲ ਡਿਸਟੈਂਸਿੰਗ ਦਾ ਵੀ ਪਾਲਣ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਮਾਮਲੇ ਵੱਧ ਰਹੇ ਹਨ, ਇਸ ਨੂੰ ਦੇਖਦੇ ਹੋਏ ਸਰਕਾਰ ਨੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ 15 ਜਨਵਰੀ ਤੱਕ ਜਾਰੀ ਰਹਿਣਗੇ।

ਇਸ ਤੋਂ ਇਲਾਵਾ ਓ. ਪੀ. ਸੋਨੀ ਨੇ ਕਿਹਾ ਕਿ ਪੰਜਾਬ ਵਿਚ ਵੱਡੀ ਰੈਲੀਆਂ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕੀਤੀਆਂ ਜਾ ਸਕਦੀਆਂ ਹਨ ਤਾਂ ਵੱਡੀਆਂ ਰੈਲੀਆਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ’ਤੇ ਕੋਈ ਗਾਈਡ ਲਾਈਨ ਨਹੀਂ ਦਿੰਦੀ, ਉਦੋਂ ਤਕ ਸੂਬਾ ਸਰਕਾਰ ਕੋਈ ਫ਼ੈਸਲਾ ਨਹੀਂ ਲੈ ਸਕਦੀ ਹੈ। ਸਿਆਸੀ ਰੈਲੀਆਂ ਦੇ ਫ਼ੈਸਲੇ ’ਤੇ ਕੇਂਦਰ ਸਰਕਾਰ ਦੀਆਂ ਗਾਈਡਲਾਈਜ਼ਨ ਦੀ ਉਡੀਕ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਤੇਜ਼ੀ ਨਾਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਸਕੂਲਾਂ ਵਿਚ ਬੱਚਿਆਂ ਨੂੰ ਵੈਕਸੀਨ ਲਗਾਉਣ ਲਈ ਕੈਂਪ ਲਗਾਏ ਜਾਣਗੇ। ਸਿਹਤ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਜਿਸ ਤਰ੍ਹਾਂ ਕੋਰੋਨਾ ਦੇ ਮਾਮਲਿਆਂ ਵਿਚ ਇਜ਼ਾਫਾ ਹੋ ਰਿਹਾ ਹੈ, ਇਸ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆ ਗਈ ਹੈ। ਸਾਡੇ ਲਈ ਟੈਸਟਿੰਗ ਬਹੁਤ ਜ਼ਰੂਰੀ ਹੈ, ਸਾਨੂੰ ਡਾਕਟਰਾਂ ਦੀ ਲੋੜ ਹੈ, ਇਸ ਲਈ ਅੱਜ 190 ਡਾਕਟਰਾਂ ਨੂੰ ਨੌਕਰੀ ਲੈਟਰ ਦਿੱਤੇ ਗਏ ਹਨ।

LEAVE A REPLY

Please enter your comment!
Please enter your name here