ਮੋਗਾ : ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਜੋ ਕੰਮ ਪੰਜਾਬ ਸਰਕਾਰ ਕਰ ਰਹੀ ਹੈ ਉਹ ਆਪਣੇ ਆਪ ‘ਚ ਇੱਕ ਵੱਡੀ ਮਿਸਾਲ ਹੈ ਅਤੇ ਲੋਕ ਕੋਰੋਨਾ ਤੋਂ ਬਚਣ ਲਈ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਮੀਟਿੰਗ ‘ਚ ਅਦਾਕਾਰ ਸੋਨੂੰ ਸੂਦ ਨਾਲ ਗੱਲਬਾਤ ਕਰਦੇ ਹੋਏ ਦਿੱਤੀ। ਕੈਪਟਨ ਨੇ ਕਿਹਾ ਕਿ ਪੰਜਾਬ ‘ਚ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪਿੰਡਾਂ ‘ਚ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ, ਜਿਸ ਦਾ ਪਿੰਡ ਵਾਲਿਆਂ ਨੇ ਪਾਲਣ ਕੀਤਾ।
ਇਸ ਮੌਕੇ ‘ਤੇ ਅਦਾਕਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ‘ਚ ਵੈਕਸੀਨ ਦੀ ਕਮੀ ਦੂਰ ਕਰਨ ਲਈ ਉਨ੍ਹਾਂ ਨੇ ਖੁਦ ਵੈਕਸੀਨ ਕੰਪਨੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਵੈਕਸੀਨ ਦੀ ਕਮੀ ਜ਼ਲਦ ਹੀ ਦੂਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਛੋਟੀ ਭੈਣ ਮਾਲਵਿਕਾ ਸੱਚਰ ਸੂਦ, ਮੋਗਾ ‘ਚ ਸੈਨੇਟਾਇਜ਼ਰ, ਮਾਸਕ ਅਤੇ ਫੇਸ ਸ਼ੀਲਡ ਉਪਲੱਬਧ ਕਰਵਾ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਨੇ ਕੈਪਟਨ ਨੂੰ ਭਰੋਸਾ ਦਿੱਤਾ ਕਿ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਮੈਂ ਸਹਾਇਤਾ ਕਰਾਂਗਾ।