ਪੰਜਾਬ ‘ਚ ਸਹਿਮ ਫੈਲਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਨਵਜੋਤ ਸਿੱਧੂ

0
62

ਅੱਜ ਲੁਧਿਆਣਾ ਦੇ ਕੋਰਟ ਕੰਪਲੈਕਸ ‘ਚ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਜਾਣਕਾਰੀ ਅਨੁਸਾਰ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ।

ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਝ ਪੰਜਾਬ ਦੀ ਅਮਨ ਸ਼ਾਂਤੀ ਨਾਲ ਨੂੰ ਭੰਗ ਕਰਨ ਦੀ ਸਾਜਿਸ਼ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹੀਆਂ ਘਟਨਾਵਾਂ ਵੋਟਾਂ ਨੇੜੇ ਆਉਣ ‘ਤੇ ਹੀ ਕਿਉਂ ਹੁੰਦੀਆਂ ਹਨ। ਪੰਜਾਬ ‘ਚ ਸਹਿਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਟਵਿਟ ਕੀਤਾ ਹੈ ਕਿ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਵਿੱਚ ਕੋਈ ਸ਼ੱਕ ਦਾ ਪਰਛਾਵਾਂ ਨਹੀਂ ਰਹਿ ਜਾਂਦਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਨ ਲਈ ਨਿਹਿਤ ਹਿੱਤਾਂ ਦੁਆਰਾ ਸ਼ਾਂਤੀ ਭੰਗ ਕਰਨ ਵਾਲੀਆਂ ਗਤੀਵਿਧੀਆਂ ਦੀ ਇੱਕ ਲੜੀ ਦੀ ਯੋਜਨਾ ਬਣਾਈ ਗਈ ਹੈ। ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦਿਲੀ ਅਰਦਾਸ ਕਰਦਾ ਹਾਂ।

 

LEAVE A REPLY

Please enter your comment!
Please enter your name here