ਅੱਜ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਟਰਾਂਸਪੋਰਟ ਵਿਭਾਗ ਦਾ ਕਾਇਆ ਪਲਟ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਆਉਣ ਜਾਣ ਲਈ ਸਰਕਾਰੀ ਬੱਸਾਂ ਦੀ ਸਮੱਸਿਆਂ ਆ ਰਹੀ ਸੀ।ਅਸੀਂ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਅੱਜ 100 ਬੱਸਾਂ ਨੂੰ ਹਰੀ ਝੰਡੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਉੱਪਰ 400 ਕਰੋੜ ਰੁਪਏ ਦਾ ਖ਼ਰਚ ਆਇਆ ਹੈ।
ਮੁੱਖ ਮੰਤਰੀ ਮੰਤਰੀ ਚੰਨੀ ਕੱਲ੍ਹ ਦੇਣ ਜਾ ਰਹੇ ਨੇ ਵੱਡੀ ਸੌਗਾਤ ! ਜਾਰੀ ਕੀਤਾ ਪੋਸਟਰ
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ 102 ਬੱਸ ਸਟੈਂਡ ਅਪਗ੍ਰੇਡ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 842 ਬੱਸਾਂ ਤਿਆਰ ਹੋ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜਾਂ, ਯੂਨੀਵਰਸਿਟੀਆਂ ‘ਚ ਪੜ੍ਹਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਇਨ੍ਹਾਂ ਸਾਰੇ ਵਿਦਿਆਰਥੀਆਂ ਲਈ ਫ੍ਰੀ ਬੱਸ ਪਾਸ ਬਣਾਏ ਜਾਣਗੇ।
ਲੁਧਿਆਣਾ ਬੰਬ ਬਲਾਸਟ ਮਾਮਲੇ ‘ਚ ਹੋਇਆ ਵੱਡਾ ਖੁਲਾਸਾ, 3 ਹੋਰ ਪੁਲਿਸ ਵਾਲਿਆਂ ਦਾ ਨਾਮ ਆਇਆ ਸਾਹਮਣੇ
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਜੋ ਲੋਕ ਕਹਿੰਦੇ ਹਨ ਕਿ ਚੰਨੀ ਰਿਕਸ਼ਾ ਵੀ ਚਲਾ ਲੈਂਦਾ ਹੈ ਤੇ ਦੁੱਧ ਵੀ ਚੌ ਲੈਂਦਾ ਹੈ, ਅੱਜ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੱਸ ਵੀ ਚਲਾ ਲੈਂਦਾ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਨੂੰ ਆਸ਼ਾ ਵਰਕਰਾਂ ਤੇ ਮਿਡ ਡੇ ਮੀਲ ਵਾਲਿਆਂ ਦਾ ਮਸਲਾ ਹੱਲ ਕਰਨਾ ਹੈ।