ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਦੋ ਖੰਡ ਮਿੱਲਾਂ ਦਾ ਉਦਘਾਟਨ ਕੀਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦੀ ਨੀਂਹ ਵੀ ਰੱਖੀ ਹੈ।ਇਸ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵੀ ਹਾਜ਼ਰ ਸਨ।