ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਨੇ 25 ਅਕਤੂਬਰ ਨੂੰ ਸੱਦੀ ਸਰਬ ਪਾਰਟੀ ਮੀਟਿੰਗ

0
129

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਗ੍ਰਹਿ ਮੰਤਰਾਲੇ ਵੱਲੋਂ ਸੀਮਾ ਸੁਰੱਖਿਆ ਬਲ  (BSF) ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਬੀਐਸਐਫ ਦਾ ਰੁਤਬਾ ਪਹਿਲਾਂ ਦੀ ਤਰ੍ਹਾਂ ਬਰਕਰਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

ਇਸੇ ਸੰਬੰਧ ‘ਚ ਚਰਨਜੀਤ ਚੰਨੀ ਨੇ 25 ਅਕਤੂਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਤੋਂ ਇਲਾਵਾ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਇਸ ਦਾ ਵਿਰੋਧ ਕਰ ਰਹੀ ਹੈ। ਪੰਜਾਬ ਵਿੱਚ ਭਾਜਪਾ ਨੂੰ ਛੱਡ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਵਿਰੋਧ ‘ਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਪੰਜਾਬ ਦੇ 50 ਹਜ਼ਾਰ ਵਰਗ ਕਿਲੋਮੀਟਰ ਖੇਤਰ ਚੋਂ 27 ਹਜ਼ਾਰ ਵਰਗ ਕਿਲੋਮੀਟਰ ਖੇਤਰ ਬੀਐਸਐਫ ਦੇ ਕਬਜ਼ੇ ਵਿੱਚ ਆ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ‘ਚ ਮੁੱਖ ਮੰਤਰੀ ਨੇ ਕਿਹਾ ਕਿ ਬੀਐਸਐਫ ਨੂੰ ਅੰਤਰਰਾਸ਼ਟਰੀ ਸਰਹੱਦ ‘ਤੇ ਸੁਰੱਖਿਆ ਟ੍ਰੇਨਿੰਗ ਮਿਲਦੀ ਹੈ। ਦੇਸ਼ ਅੰਦਰ ਅਮਨ-ਕਾਨੂੰਨ ਦੀ ਜ਼ਿੰਮੇਵਾਰੀ ਸੂਬਾ ਪੁਲਿਸ ਦੀ ਹੈ। ਪੰਜਾਬ ਪੁਲਿਸ ਅਜਿਹੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਇਸ ਦੇ ਨਾਲ ਹੀ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖ਼ਤਮ ਕੀਤਾ, ਜਿਸ ਵਿੱਚ ਉਨ੍ਹਾਂ ਦਾ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਚੰਗਾ ਤਾਲਮੇਲ ਸੀ।

ਪੰਜਾਬ ਦੇ ਦ੍ਰਿਸ਼ਟੀਕੋਣ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਕਈ ਇਲਾਕੇ ਇਸ ਦਾਇਰੇ ਵਿੱਚ ਆ ਗਏ ਹਨ। ਦੱਸ ਦੇਈਏ ਕਿ ਬੀਐਸਐਫ ਨੂੰ ਐਨਡੀਪੀਐਸ ਐਕਟ, ਪਾਸਪੋਰਟ ਐਕਟ ਅਤੇ ਕਸਟਮ ਐਕਟ ਦੇ ਤਹਿਤ ਛੋਟ ਦਿੱਤੀ ਗਈ ਹੈ ਕਿ ਉਹ ਸਿੱਧੀ ਕਾਰਵਾਈ ਕਰ ਸਕਦੀ ਹੈ।

LEAVE A REPLY

Please enter your comment!
Please enter your name here