ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਤੇ ਮਹਿਲਾਵਾਂ ਸੰਬੰਧੀ ਸਮੱਸਿਆਵਾਂ ਬਾਰੇ ਕੈਪਟਨ ਨਾਲ ਵਿਚਾਰ-ਵਟਾਂਦਰਾ ਕੀਤਾ।
Met with @capt_amarinder CM of Punjab and discussed issues related to law and order and women in Punjab. I also put forward some of my suggestions to the CM on what else we can do for the women of Punjab. He promised to give us all their help for the welfare of women. pic.twitter.com/JfVaKRuXzT
— Manisha Gulati (@ladyonrise) September 13, 2021
ਪੰਜਾਬ ਦੀਆਂ ਔਰਤਾਂ ਦੇ ਵਿਕਾਸ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਹੋਰ ਕੀ-ਕੀ ਕੀਤਾ ਜਾ ਸਕਦਾ ਹੈ, ਇਸ ਲਈ ਮਨੀਸ਼ਾ ਗੁਲਾਟੀ ਵੱਲੋਂ ਕੈਪਟਨ ਅੱਗੇ ਕੁੱਝ ਸੁਝਾਅ ਵੀ ਪੇਸ਼ ਕੀਤੇ ਗਏ। ਮਨੀਸ਼ਾ ਗੁਲਾਟੀ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਬਾਰੇ ਲਿਖਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਲ ਨੂੰ ਬੇਹੱਦ ਸੰਜੀਦਗੀ ਨਾਲ ਸੁਣਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਔਰਤਾਂ ਦੀ ਭਲਾਈ ਲਈ ਉਹ ਆਪਣੀ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਨ।









