ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ‘ਚ ਗੰਨੇ ਦੇ ਬਕਾਏ ਦਾ ਮਸਲਾ ਗੂੰਜਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ। ਹਰਪਾਲ ਚੀਮਾ ਨੇ ਕਿਹਾ ਕਿ ਨਿੱਜੀ ਮਿੱਲ ਮਾਲਕਾਂ ਤੋਂ ਵਸੂਲੀ ਕੀਤੀ ਜਾਵੇਗੀ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਹੀ ਬਕਾਇਆ ਪੈਂਡਿੰਗ ਹੈ।
ਇਸ ਦੇ ਨਾਲ ਹੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇੱਕ ਸਾਲ ‘ਚ ਪਿਛਲੇ 5 ਸਾਲ ਜਿੰਨਾ ਮਾਲੀਆ ਦੇਵਾਂਗੇ। ਹਰਜੋਤ ਬੈਂਸ ਨੇ ਕਿਹਾ ਕਿ ਨਾਜਾਇੰਜ਼ ਮਾਈਨਿੰਗ ਦੇ 277 ਕੇਸ ਦਰਜ ਹੋਏ ਹਨ। ਬੈਂਸ ਨੇ ਕਿਹਾ ਸਸਤਾ ਰੇਤਾ ਬਜਰੀ ਦੇਣ ਦੀ ਸਾਡੀ ਜ਼ਿੰਮੇਵਾਰੀ ਹੈ। ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਗੰਭੀਰ ਮੁੱਦਾ ਹੈ। ਸਾਰਿਆਂ ਨੂੰ ਇਸ ਮਾਮਲੇ ‘ਚ ਘਸੀਟਿਆ ਜਾ ਰਿਹਾ ਹੈ, ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਿਸੇ ਵੀ ਸਾਬਕਾ ਮੰਤਰੀ ਤੇ ਵਿਧਾਇਕ ਦਾ ਨਾਂ ਸਾਹਮਣੇ ਹੁੰਦਾ ਹੈ ਤਾਂ ਉਸ ਦਾ ਨਾਂ ਜਨਤਕ ਹੋਣਾ ਚਾਹੀਦਾ ਹੈ। ਇਯਾਲੀ ਨੇ ਕਿਹਾ ਕਿ ਨਾਜ਼ਾਇਜ਼ ਮਾਈਨਿੰਗ ਦੀ ਨਿਰਪੱਖ ਜਾਂਚ ਕੀਤੀ ਜਾਵੇ। ਵਿਧਾਨ ਸਭਾ ‘ਚ SC/BC ਪ੍ਰੀਖਿਆ ਫੀਸ ਦਾ ਮੁੱਦਾ ਵੀ ਉਠਾਇਆ ਗਿਆ ਹੈ। ਇਸ ਦੇ ਨਾਲ ਹੀ ਸਦਨ ਦੀ ਕਾਰਵਾਈ ਜਾਰੀ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਸੰਬੋਧਨ ਕਰਨਗੇ। ਉਹ ਕਾਨੂੰਨ ਵਿਵਸਥਾ ‘ਤੇ ਵੀ ਸਰਕਾਰ ਦਾ ਪੱਖ ਰੱਖਣਗੇ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ਘਿਰ ਗਈ ਸੀ। 27 ਜੂਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ।