ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਕਿਹਾ ਹੈ ਕਿ ਮਾਨ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਪੰਜਾਬ ਦਾ ਖਜ਼ਾਨਾ ਭਰੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਨਵੀਂ ਐਕਸਾਈਜ਼ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਸਰਕਾਰ ਹੁਣ ਮਾਫੀਆ ਰਾਜ ਖਤਮ ਕਰਨ ‘ਤੇ ਜ਼ੋਰ ਦੇ ਰਹੀ ਹੈ।
ਇਸ ਦੇ ਨਾਲ ਹੀ ਟਵੀਟ ਰਾਹੀਂ ਇਹ ਵੀ ਦੱਸਿਆ ਗਿਆ ਹੈ ਕਿ ਨਵੀਂ ਨੀਤੀ ਨਾਲ ਪਿਛਲੇ ਸਾਲ ਨਾਲੋਂ 3400 ਕਰੋੜ ਰੁਪਏ ਦਾ ਵਾਧਾ ਹੋਵੇਗਾ। ਇਸ ”ਚ ਇਹ ਵੀ ਲਿਖਿਆ ਹੈ ਕਿ ਇਸ ਨੀਤੀ ਨਾਲ ਮਾਲੀਆ ‘ਚ 40% ਦਾ ਵਾਧਾ ਹੋਵੇਗਾ।
ਮਾਨ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਭਰੇਗੀ ਪੰਜਾਬ ਦਾ ਖਜ਼ਾਨਾ pic.twitter.com/7jY9cU2Atw
— AAP Punjab (@AAPPunjab) June 11, 2022









