ਪੰਜਾਬ ਸਰਕਾਰ ਲਗਾਤਾਰ ਐਕਸ਼ਨ ਪ੍ਰਕਿਰਿਆ ‘ਚ ਹੈ। ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੱਲੋਂ ਕੂਮ ਕਲਾਂ ਕੋਲ ਚੱਲ ਰਹੀ ਰੇਤੇ ਦੀ ਨਾਜਾਇਜ਼ ਨਜਾਇਜ਼ ਮਾਈਨਿੰਗ ਸੰਬੰਧੀ ਛਾਪੇਮਾਰੀ ਕੀਤੀ ਗਈ। ਇਸ ਤੋਂ ਬਾਅਦ ਥਾਣਾ ਪੁਲਸ ਨੇ ਉਪ-ਮੰਡਲ ਅਧਿਕਾਰੀ ਮਨੀਸ਼ ਬੱਤਰਾ ਦੇ ਬਿਆਨਾਂ ’ਤੇ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜੇ. ਸੀ. ਬੀ. ਅਤੇ 3 ਟਿੱਪਰ ਕਬਜ਼ੇ ’ਚ ਲਏ ਹਨ।
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕੂਮ ਕਲਾਂ ਕੋਲ ਸਤਲੁਜ ਦਰਿਆ ‘ਚ ਨਜਾਇਜ਼ ਮਾਈਨਿੰਗ ਸੰਬੰਧੀ ਆਪ ਸਰਕਾਰ ਵਲੋਂ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਹੋਈ ਸ਼ਿਕਾਇਤ ਤੋਂ ਬਾਅਦ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।