ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਖ਼ਿਲਾਫ਼ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ।
ਫੁੱਲਾਂ ਵਾਲਿਆਂ ਦੇ ਫੁੱਲ ਮੁੱਕੇ-ਟਰੈਕਟਰਾਂ ਨੂੰ ਸਜਾਉਣ ਲਈ ਲੱਗੀਆਂ ਕਤਾਰਾਂ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸੰਬੰਧੀ ਤਰਕ ਦਿੱਤਾ ਹੈ ਕਿ ਭੂਗੋਲਿਕ ਤੌਰ ’ਤੇ ਪੰਜਾਬ ਇਕ ਛੋਟਾ ਸੂਬਾ ਹੈ ਪਰ ਇਸ ਦਾ ਇਤਿਹਾਸ ਬਹੁਤ ਮਹੱਤਵਪੂਰਨ ਹੈ ਤੇ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣਾ ਦਾ ਫੈਸਲਾ ਜਾਇਜ਼ ਨਹੀਂ ਹੈ।
ਰਾਤ ਨੂੰ ਸ਼ੰਭੂ ਬਾਰਡਰ ‘ਤੇ ਬਣਿਆ ਵਿਆਹ ਵਰਗਾ ਮਾਹੌਲ, ਇਤਿਹਾਸਕ ਪਲ ਦੇਖਣ ਲਈ ਪਟਿਆਲਾ ਤੋਂ ਆਈਆਂ ਕੁੜੀਆਂ
ਪੰਜਾਬ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਹੁਕਮਾਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਬੇਚੈਨੀ ਵਧੇਗੀ ਤੇ ਸਰਹੱਦ ਨੇੜਲੇ ਕਿਸਾਨਾਂ ਨੂੰ ਖੇਤੀ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ।
ਇਸ ਦੇ ਨਾਲ ਹੀ ਇਸ ਕਦਮ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਵਧਾਈ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੰਘੀ ਢਾਂਚੇ ਅਤੇ ਸੂਬਿਆਂ ਦੀ ਖੁਦਮੁਖਤਿਆਰੀ ਨੂੰ ਕਾਇਮ ਰੱਖਣ ਲਈ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਨੂੰ ਕਾਇਮ ਰੱਖਣ ਦੀ ਲੜਾਈ ਸ਼ੁਰੂ ਹੋ ਗਈ ਹੈ।
AAP ਦੀ ਟਿਕਟ ਮਿਲਣ ਤੋਂ ਬਾਅਦ Gurlal Ghanaur ਦਾ ਪਹਿਲਾ Interview
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਦੇ ਕਦਮ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਸਰਕਾਰ ਇੱਕ ਰਾਜ ਦੇ ਅੰਦਰ ਰਾਜ ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ।