ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਵੇਗੀ। ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਮੀਤ ਹੇਅਰ ਨੇ 92.95 ਕਰੋੜ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ ਗ੍ਰਾਂਟ ਜਾਰੀ ਕੀਤੀ ਹੈ।
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਕਿਸੇ ਵਿਸ਼ੇਸ ਦੁਕਾਨ ਤੋਂ ਵਰਦੀਆਂ ਨਾ ਖਰੀਦਣ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਵਰਦੀਆਂ ਦੀ ਖਰੀਦ ਨਿਯਮਾਂ ਅਨੁਸਾਰ ਕੀਤੀ ਜਾਵੇ।
ਅੱਠਵੀਂ ਜਮਾਤ ਤੱਕ ਦੀਆਂ 845429 ਲੜਕੀਆਂ, ਕਰਮਵਾਰ ਅਨੁਸਾਰ 545993 ਅਤੇ 157770 ਐੱਸ. ਸੀ ਅਤੇ ਬੀਪੀਐਲ ਲੜਕਿਆਂ ਨੂੰ ਮੁਫਤ ਵਰਦੀ ਦਾ ਲਾਭ ਮਿਲੇਗਾ।