ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਅੰਦਰਲੇ ਹਾਲਾਤ ਦਾ ਜਾਇਜ਼ਾ ਲੈਣ ਲਈ ਜੇਲ੍ਹ ਅਧਿਕਾਰੀਆਂ ਦੀ ਇਕ ਮੀਟਿੰਗ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ ਬਾਅਦ 2.30 ਵਜੇ ਪੰਜਾਬ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਦੌਰਾਨ ਜੇਲ੍ਹਾਂ ਦੇ ਅੰਦਰਲੇ ਹਾਲਾਤ ਕੀ ਹਨ, ਇਸ ਬਾਰੇ ਜਾਇਜ਼ਾ ਲਿਆ ਜਾਵੇਗਾ ਅਤੇ ਹੋਰ ਵੀ ਕਈ ਫ਼ੈਸਲੇ ਲਏ ਜਾਣਗੇ।
ਇਸ ਵਿੱਚ ਸਰਕਾਰ ਦਾ ਧਿਆਨ ਜੇਲ੍ਹਾਂ ਵਿੱਚੋਂ ਮੋਬਾਈਲ ਰਿਕਵਰੀ ਅਤੇ ਕੈਦੀਆਂ ਨੂੰ ਮਿਲਣ ਵਾਲਾ ਵੀਆਈਪੀ ਟ੍ਰੀਟਮੈਂਟ ਬੰਦ ਕਰਨ ਉੱਤੇ ਕੇਂਦਰਿਤ ਹੋਵੇਗਾ। ਮੰਗਲਵਾਰ ਨੂੰ ਮੁੱਖ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਜੇਲ੍ਹਾਂ ਦੀ ਹਾਲਤ ਬਾਰੇ ਰਿਪੋਰਟ ਤਿਆਰ ਕੀਤੀ ਗਈ ਸੀ।