ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੂਸੇਵਾਲਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਲਈ ਕ੍ਰਾਂਤੀਕਾਰੀ ਦਿਨ ਹੈ। ਇਸ ਦੇ ਨਾਲ ਹੀ ਸਿੱਧੂ ਮੁੱਸੇਵਾਲਾ ਅੱਜ ਸ਼ਾਮ ਤੱਕ ਹਾਈਕਮਾਨ ਨਾਲ ਮੁਲਾਕਾਤ ਕਰ ਸਕਦੇ ਹਨ।