ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਨਵੇਂ ਗਾਣੇ ਲਈ ਮੁੜ ਘਿਰਿਆ ਵਿਵਾਦਾਂ ‘ਚ, ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਿੱਧੂ ਨੂੂੰ ਕਹੀ ਵੱਡੀ ਗੱਲ

0
79

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ ‘ਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਸ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਮਾਫ਼ੀ ਮੰਗਣ ਲਈ ਵੀ ਕਿਹਾ ਹੈ। ਦਰਅਸਲ ਸ਼ੁਭਦੀਪ ਗਿੱਲ ਉਰਫ਼ ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗਾਣੇ ‘ਚ ਕਈ ਪੰਜਾਬੀਆਂ ਖਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ ਜਿਸ ‘ਤੇ ਆਮ ਆਦਮੀ ਪਾਰਟੀ ਭੜਕ ਗਈ ਹੈ। ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪੰਜਾਬੀਆਂ ਨੂੰ ਗੱਦਾਰ ਕਹਿਣ ਵਾਲੀ ਟਿੱਪਣੀ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ।

ਟਵੀਟ ‘ਚ ਕੈਬਨਿਟ ਮੰਤਰੀ ਨੇ ਸਿੱਧੂ ਮੂਸੇਵਾਲਾ ਦੇ ਬਿਆਨ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਸਬਕ ਵਜੋਂ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਤੰਜ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਮੂਸੇਵਾਲਾ ਨੂੰ ਮਾਨਸਾ ਤੋਂ ਲੜੀ ਚੋਣ ‘ਚ ਮਿਲੀ ਹਾਰ ਬਰਦਾਸ਼ ਨਹੀਂ ਹੋ ਰਹੀ, ਇਸ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਪਰ ਉਹ ਲੋਕਾਂ ਨੂੰ ਗੱਦਾਰ ਦੱਸ ਰਹੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ।

‘ਆਪ’ ਦੀ ਅੰਮ੍ਰਿਤਸਰ ਤੋਂ ਵਿਧਾਇਕ ਜੀਵਨਜੋਤ ਕੌਰ ਨੇ ਵੀ ਸਿੱਧੂ ਮੂਸੇਵਾਲਾ ਵੱਲੋਂ ਪੰਜਾਬੀਆਂ ਲਈ ਵਰਤੇ ਇਤਰਾਜ਼ਯੋਗ ਸ਼ਬਦਾਂ ਪ੍ਰਤੀ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਗੱਦਾਰੀ ਨਹੀਂ ਆਉਂਦੀ। ਹੱਕ ਸੱਚ ਨਾਲ ਖੜ੍ਹਨ ਵਾਲੇ ਪੰਜਾਬੀਆਂ ਲਈ ਅਜਿਹੀ ਇਤਰਾਜ਼ਯੋਗ ਭਾਸ਼ਾ ਵਰਤਣੀ ਮੰਦਭਾਗਾ ਹੈ।

LEAVE A REPLY

Please enter your comment!
Please enter your name here