ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੂੰ ਹਰ ਕੋਈ ਜਾਣਦਾ ਹੈ। ਉਨ੍ਹਾਂ ਦੀ ਗਾਇਕੀ ਨੂੰ ਬਹੁਤ ਹੀ ਪਸੰਦ ਕੀਤਾ ਜਾਂਦਾ ਹੈ। ਅਫਸਾਨਾ ਖ਼ਾਨ ਸਿੱਧੂ ਮੂਸੇਵਾਲਾ ਦੇ ਬੇਹੱਦ ਕਰੀਬ ਸੀ। ਸਿੱਧੂ ਮੂਸੇਵਾਲਾ ਨੂੰ ਅਫਸਾਨਾ ਖ਼ਾਨ ਆਪਣਾ ਵੱਡਾ ਭਰਾ ਮੰਨਦੀ ਸੀ। ਅਜਿਹਾ ਕੋਈ ਦਿਨ ਨਹੀਂ ਹੈ, ਜਦੋਂ ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਕੋਈ ਪੋਸਟ ਸਾਂਝੀ ਨਾ ਕੀਤੀ ਹੋਵੇ।
ਹਾਲ ਹੀ ’ਚ ਅਫਸਾਨਾ ਸਿੱਧੂ ਮੂਸੇ ਵਾਲਾ ਦੀ ਮਾਂ ਨੂੰ ਮਿਲੀ, ਜਿਸ ਦੀ ਇਕ ਵੀਡੀਓ ਅਫਸਾਨਾ ਨੇ ਸੋਸ਼ਲ ਮੀਡੀਆ ‘ਤੇ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਅਫਸਾਨਾ ਸਿੱਧੂ ਮੂਸੇਵਾਲਾ ਦੀ ਮਾਂ ਦੇ ਗਲ ਲੱਗੀ ਨਜ਼ਰ ਆ ਰਹੀ ਹੈ।
ਵੀਡੀਓ ਦੀ ਕੈਪਸ਼ਨ ’ਚ ਅਫਸਾਨਾ ਲਿਖਦੀ ਹੈ, ‘ਮੈਂ ਆਪਣੇ ਬਾਈ ਸਿੱਧੂ ਮੂਸੇ ਵਾਲਾ ਦੇ ਸਾਰੇ ਸੁਪਨੇ ਪੂਰੇ ਕਰਨੇ, ਆਪਣੇ ਮਾਤਾ-ਪਿਤਾ ਨਾਲ ਸਾਰੇ ਖਵਾਬ ਬਾਈ ਦੇ ਪੂਰੇ ਕਰਨੇ। ਸਿੱਧੂ ਬਾਈ ਹਮੇਸ਼ਾ ਮੇਰੇ ਦਿਲ ’ਚ ਹੈ।’’
ਦੱ
ਸ ਦੇਈਏ ਕਿ ਇਸ ਤੋਂ ਪਹਿਲਾਂ ਅਫਸਾਨਾ ਨੇ ਸਿੱਧੂ ਮੂਸੇਵਾਲਾ ਨਾਲ ਇਕ ਰੀਲ ਸਾਂਝੀ ਕੀਤੀ ਸੀ, ਜਿਸ ਦੀ ਕੈਪਸ਼ਨ ’ਚ ਅਫਸਾਨਾ ਨੇ ਲਿਖਿਆ ਸੀ, ‘‘ਵੱਡੇ ਬਾਈ ਸਿੱਧੂ ਮੂਸੇਵਾਲਾ ਬਹੁਤ ਯਾਦ ਕਰ ਰਹੀ ਹਾਂ। ਕੁਝ ਹੁੰਦੇ ਨੇ ਭਰਾ ਜਾਨ ਤੋਂ ਪਿਆਰੇ, ਜਿਨ੍ਹਾਂ ਬਿਨਾਂ ਰਿਹਾ ਨਹੀਂ ਜਾਂਦਾ। ਹਰ ਇਕ ਨੂੰ ਸਾਡੇ ਆਲਾ ਕਿਹਾ ਨਹੀਂ ਜਾਂਦਾ। ਵਾਪਸ ਆ ਜਾ ਬਾਈ।’’