ਤਰਨ ਤਾਰਨ : ਪੱਟੀ ਜ਼ਿਲ੍ਹਾ ਤਰਨ ਤਾਰਨ ਨਦੋਹਰ ਚੌਕ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ 2 ਨੌਜਵਾਨਾਂ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ। ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਮਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਅਮਨਦੀਪ ਫੌਜੀ ਤੇ ਪ੍ਰਭਦੀਪ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਦੱਸ ਦਈਏ ਕਿ ਇਹ ਵਿਅਕਤੀ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਜਗ੍ਹਾ ਤੇ ਸੇਵਾ ਕਰਨ ਲਈ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਗਏ। ਇਸ ਦੌਰਾਨ ਸੇਵਾ ਸਿੰਘ ਨਾਮਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਭੇਜ ਦਿੱਤਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਥਾਣਾ ਸਿਟੀ ਪੱਟੀ ਪੁਲਿਸ ਅਤੇ ਡੀ.ਐੱਸ.ਪੀ ਕੁਲਜਿੰਦਰ ਸਿੰਘ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਚੱਲ ਰਹੇ ਰੋਸ ਵਿਚ ਆਏ ਲੋਕਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਨੌਜਵਾਨਾਂ ਦੀ ਮੋਤ ਹੋਈ ਹੈ।