ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

0
79

ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਲੋਕ ਕਹਿੰਦੇ ਭੱਜ ਗਿਆ ਇਲਾਕੇ ਦਾ MLA, ਹੁਣ ਕੋਈ ਵਾਲੀਵਾਰਸ ਨਹੀਂ, ਮੂਸੇਵਾਲਾ ਚੰਗਾ, ਪਰ ਹੁਣ ਔਖਾ, ਜਾਣੋ ਕਿਉਂ ?

ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ ਜਿਸ ਦਾ ਭੋਗ 27 ਜਨਵਰੀ ਨੂੰ ਪਵੇਗਾ।

ਪਟਿਆਲਾ ‘ਚ ਦਹਿਸ਼ਤ ਦਾ ਮਾਹੌਲ, ਦੇਖੋ ਕੀ ਕੀ ਹੋ ਗਿਆ ਬੰਦ ? ਘਰਾਂ ਨੂੰ ਜਾ ਰਹੇ ਲੋਕਾਂ ਸੁਣੋ ਜ਼ੁਬਾਨੀ

ਇਸ ਸਬੰਧੀ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੁਪਹਿਰ 12 ਵਜੇ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੂਰਨ ਹੋਵੇਗਾ। ਇਸ ਤੋਂ ਇਲਾਵਾ 27 ਜਨਵਰੀ ਨੂੰ ਸਵੇਰੇ 9 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਸ. ਰਮਦਾਸ ਨੇ ਦੱਸਿਆ ਕਿ 27 ਜਨਵਰੀ ਨੂੰ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।

LEAVE A REPLY

Please enter your comment!
Please enter your name here