ਬੀਜੇਪੀ ਸਾਂਸਦ ਵਰੁਣ ਗਾਂਧੀ ਨੇ PM ਮੋਦੀ ਚਿੱਠੀ ਲਿਖ ਕੇ MSP ‘ਤੇ ਕਾਨੂੰਨ ਬਣਾਉਣ ਤੇ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

0
64

ਕੇਂਦਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਵਰੁਣ ਗਾਂਧੀ ਨੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਐਮਐਸਪੀ ਅਤੇ ਹੋਰ ਮੁੱਦਿਆਂ ’ਤੇ ਕਾਨੂੰਨ ਬਣਾਉਣ ਦੀ ਮੰਗ ’ਤੇ ਹੁਣ ਤੁਰੰਤ ਫੈਸਲਾ ਕੀਤਾ ਜਾਵੇ।

ਇਸ ਦੇ ਨਾਲ ਹੀ ਵਰੁਣ ਗਾਂਧੀ ਨੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਹੈ। ਕੱਲ੍ਹ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, ਪੀਐਮ ਮੋਦੀ ਨੇ ਤਿੰਨੋਂ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਵਰੁਣ ਗਾਂਧੀ ਨੇ ਟਵੀਟ ਕੀਤਾ, ”ਮੇਰੀ ਨਿਮਰਤਾਪੂਰਵਕ ਬੇਨਤੀ ਹੈ ਕਿ ਐਮਐਸਪੀ ਅਤੇ ਹੋਰ ਮੁੱਦਿਆਂ ‘ਤੇ ਕਾਨੂੰਨ ਬਣਾਉਣ ਦੀ ਮੰਗ ‘ਤੇ ਹੁਣ ਤੁਰੰਤ ਫੈਸਲਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਕਿਸਾਨ ਭਰਾ ਅੰਦੋਲਨ ਖਤਮ ਕਰਕੇ ਸਨਮਾਨ ਨਾਲ ਘਰ ਵਾਪਸ ਆ ਸਕਣ। ਇਸ ਸਬੰਧ ਵਿੱਚ ਮੇਰੀ ਚਿੱਠੀ ਸਤਿਕਾਰਯੋਗ ਪ੍ਰਧਾਨ ਮੰਤਰੀ ਨੂੰ ਹੈ।

LEAVE A REPLY

Please enter your comment!
Please enter your name here