ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ‘ਚ ਇੱਕ 6 ਸਾਲਾ ਬੱਚੇ ਦੇ ਬੋਰਵੈੱਲ ’ਚ ਡਿੱਗਣ ਦੀ ਖ਼ਬਰ ਹੈ। ਇਹ ਘਟਨਾ ਬੈਰਮਪੁਰ ਵਿਚ ਵਾਪਰੀ ਹੈ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪਿੰਡ ਵਾਸੀ ਆਪਣੇ ਪੱਧਰ ’ਤੇ ਫਿਲਹਾਲ ਬੱਚੇ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ, ਪੁਲਿਸ ਮੁਲਾਜ਼ਮ ਵੀ ਮੌਕੇ ਉੱਤੇ ਪਹੁੰਚ ਗਏ ਹਨ। ਜਿਸ ਬੋਰਵੈੱਲ ਵਿਚ ਮਾਸੂਮ ਡਿੱਗਿਆ ਹੈ ਉਹ ਲਗਭਗ 100 ਫੁੱਟ ਡੂੰਘਾ ਦੱਸਿਆ ਜਾ ਰਿਹਾ ਹੈ।