ਭਾਜਪਾ ਪਾਰਟੀ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ‘ਚ ਭਾਜਪਾ ਨੂੰ ਲਗਾਤਾਰ ਕਈ ਝਟਕੇ ਲੱਗੇ।ਹੁਣ ਉੱਤਰੀ ਦਿਨਾਜਪੁਰ ਜ਼ਿਲ੍ਹੇ ਦੇ ਰਾਏਗੰਜ ਤੋਂ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਕ੍ਰਿਸ਼ਨਾ ਕਲਿਆਣੀ ਕੋਲਕਾਤਾ ਦੇ ਕੈਮੇਕ ਸਟਰੀਟ ਸਥਿਤ ਸੈਨੇਟਰ ਹੋਟਲ ਵਿੱਚ ਟੀਐਮਸੀ ਦੇ ਜਨਰਲ ਸਕੱਤਰ ਪਾਰਥਾ ਚੈਟਰਜੀ ਅਤੇ ਵਿਧਾਇਕ ਵਿਵੇਕ ਗੁਪਤਾ ਦੀ ਮੌਜੂਦਗੀ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਜਾਣਕਾਰੀ ਲਈ ਦੱਸ ਦਈਏ ਕਿ ਇਸ ਮਹੀਨੇ ਦੀ ਸ਼ੁਰੂਆਤ ‘ਚ ਕ੍ਰਿਸ਼ਨਾ ਕਲਿਆਣੀ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ।
ਕ੍ਰਿਸ਼ਨਾ ਕਲਿਆਣੀ ਨੇ ਭਾਜਪਾ ਤੋਂ ਅਸਤੀਫਾ ਦੇਣ ਤੋਂ ਬਾਅਦ ਕਿਹਾ ਸੀ ਕਿ ਰਾਏਗੰਜ ਦੀ ਸਾਂਸਦ ਦੇਵਸ਼੍ਰੀ ਚੌਧਰੀ ਲੰਬੇ ਸਮੇਂ ਤੋਂ ਉਨ੍ਹਾਂ ਖਿਲਾਫ ਸਾਜ਼ਿਸ਼ ਰਚ ਰਹੀ ਹੈ। ਇਸ ਦੌਰਾਨ ਉਸ ਨੇ ਦੇਵਸ਼੍ਰੀ ਚੌਧਰੀ ਬਾਰੇ ਕਿਹਾ ਕਿ ਉਹ ਉਸ ਨੂੰ ਵਿਸ਼ਵਾਸਘਾਤੀ ਕਹਿੰਦੀ ਹੈ, ਪਰ ਅਸਲੀਅਤ ਇਹ ਹੈ ਕਿ ਉਹ ਉਨ੍ਹਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਰਾਏਗੰਜ ਵਿੱਚ ਮੇਰੀ ਹਾਰ ਨੂੰ ਯਕੀਨੀ ਬਣਾਉਣ ਲਈ ਸਾਜ਼ਿਸ਼ ਰਚੀ ਕਿਉਂਕਿ ਇਹ ਉਨ੍ਹਾਂ ਦੇ ਨਿੱਜੀ ਏਜੰਡੇ ਵਿੱਚ ਸੀ।
ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੇ ਪੰਜ ਵਿਧਾਇਕ ਟੀਐਮਸੀ ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਚੋਣਾਂ ਸਮੇਂ ਭਾਜਪਾ ਦੇ ਵਿਧਾਇਕਾਂ ਦੀ ਗਿਣਤੀ 77 ਸੀ, ਜੋ ਹੁਣ ਘਟ ਕੇ 70 ਰਹਿ ਗਈ ਹੈ।









