ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ ਪਹਿਲਾਂ 14 ਫਰਵਰੀ ਨੂੰ ਹੋਣੀਆਂ ਸਨ। ਹੁਣ ਇਨ੍ਹਾਂ ਚੋਣਾਂ ਦੀ ਤਾਰੀਖ ‘ਚ ਤਬਦੀਲੀ ਕਰ ਦਿੱਤੀ ਗਈ ਹੈ। ਕਿਉਂਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਦਿਨ ਬਹੁਤ ਸਾਰੇ ਲੋਕ ਬਨਾਰਸ ਦੀ ਧਾਰਮਿਕ ਯਾਤਰਾ ਕਰਦੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕ ਵੋਟ ਪਾਉਣ ਤੋਂ ਵਾਂਝੇ ਰਹਿ ਜਾਂਦੇ। ਜਿਸਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਅੱਗੇ ਪਾਉਣ ਦੀ ਅਪੀਲ ਕੀਤੀ ਸੀ।
ਇਸ ਲਈ ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਅਹਿਮ ਫੈਸਲਾ ਲਿਆ ਹੈ। ਇਸ ਲਈ ਹੁਣ ਇਨ੍ਹਾਂ ਚੋਣਾਂ ਨੂੰ ਕੁੱਝ ਦਿਨਾਂ ਲਈ ਅੱਗੇ ਪਾ ਦਿੱਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ 14 ਫਰਵਰੀ ਤੋਂ ਬਦਲ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਚੋਣਾਂ ਦਾ ਨਤੀਜਾ 10 ਮਾਰਚ ਨੂੰ ਹੀ ਆਵੇਗਾ।