ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ। ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ।
ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਸੂਬਾ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ।ਉਨ੍ਹਾਂ ਨੇ ਕਿਹਾ ਕਿ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਸਿੱਖਾਂ ਦੇ ਮਸਲੇ ਭਾਜਪਾ ਹੀ ਹੱਲ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹਮੇਸ਼ਾ ਸਿੱਖਾਂ ਦੇ ਹੱਕਾਂ ਲਈ ਲੜਦਾ ਰਹਾਂਗਾ। ਕਿਸਾਨਾਂ ਦੇ ਹਰ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ ।