ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ
ਅੰਮ੍ਰਿਤਸਰ : ਸਿੱਖ ਧਰਮ ਦੇ ਛੇਵੀ ਪਾਤਸ਼ਾਹੀ ਤੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਦਿਵਸ ਸਮੁੱਚੇ ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਅਤੇ ਭੋਗ ਪਾਏ ਗਏ। ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸੀ ਸਿੰਘਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਜਿਸ ਦੇ ਤਹਿਤ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂਆਂ ਵੱਲੋਂ ਦਰਬਾਰ ਸਾਹਿਬ ਪਹੁੰਚ ਕੇ ਗੁਰੂ ਚਰਨਾਂ ਵਿਚ ਆਪਣੀ ਅਰਦਾਸ ਬੇਨਤੀ ਕੀਤੀ ਗਈ ਉੱਥੇ ਹੀ ਸ਼ਰਧਾਲੂਆਂ ਵੱਲੋਂ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਕੀਰਤਨ ਦਾ ਸਰਵਣ ਵੀ ਕੀਤਾ ਗਿਆ ਦੱਸ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ। ਨਾਲ ਹੀ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਭਗਤ ਵੀ ਬਣਾਇਆ ਹੈ ਅਤੇ ਸੁਰਮਾ ਵੀ ਬਣਾਇਆ ਹੈ।ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਚ ਸ਼ਰਧਾਲੂ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਕਾਬਿਲੇਗੌਰ ਹੈ ਕਿ ਕੋਰੋਨਾ ਦੇ ਚੱਲਦੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।