ਮੁੰਬਈ ‘ਚ 26 ਨਵੰਬਰ ਨੂੰ ਹੋਏ ਹਮਲੇ ਦੀ ਬਰਸੀ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0
60
ਮੁੰਬਈ ‘ਚ 26 ਨਵੰਬਰ ਹਮਲੇ ਦੀ ਅੱਜ 13ਵੀਂ ਬਰਸੀ ਹੈ। ਪੂਰਾ ਦੇਸ਼ ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਾਗਰਿਕਾਂ ਅਤੇ ਸ਼ਹੀਦਾਂ ਨੂੰ ਯਾਦ ਕਰ ਰਿਹਾ ਹੈ। ਇਸ ਕੜੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 26/11 ਦੀ ਬਰਸੀ ‘ਤੇ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਦਿਲੋਂ ਸ਼ਰਧਾਂਜਲੀ। ਮੈਂ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਦੇ ਸਾਹਸ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਬਹਾਦਰੀ ਨਾਲ ਅੱਤਵਾਦੀਆਂ ਦਾ ਸਾਹਮਣਾ ਕੀਤਾ। ਸਾਰੀ ਕੌਮ ਨੂੰ ਤੁਹਾਡੀ ਬਹਾਦਰੀ ‘ਤੇ ਮਾਣ ਰਹੇਗਾ।

26/11 ਦੇ ਅੱਤਵਾਦੀ ਹਮਲੇ ਦੀ 13ਵੀਂ ਬਰਸੀ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਮਲੇ ‘ਚ ਮਾਰੇ ਗਏ ਲੋਕਾਂ ਅਤੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਡੇ ਸੁਰੱਖਿਆ ਬਲਾਂ ਨੇ 26/11 ਦੇ ਹਮਲੇ ਦੌਰਾਨ ਮਿਸਾਲੀ ਸਾਹਸ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਲਾਮ ਕਰਦਾ ਹਾਂ।

LEAVE A REPLY

Please enter your comment!
Please enter your name here