ਮੈਨੇਜਰ ਰਣਜੀਤ ਮਾਮਲੇ ‘ਚ ਰਾਮ ਰਹੀਮ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

0
142

ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ‘ਚ 12 ਅਕਤੂਬਰ ਯਾਨੀਕਿ ਅੱਜ ਪੰਚਕੂਲਾ ਸੀਬੀਆਈ ਦੀ ਅਦਾਲਤ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਸਜਾ ਸੁਣਾਈ ਜਾਵੇਗੀ। ਅਦਾਲਤ ਨੇ ਆਪਣੀ ਪਿਛਲੀ ਸੁਣਵਾਈ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਸਮੇਤ 5 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਡੇਰਾ ਮੁਖੀ ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁਮਨਾਮ ਚਿੱਠੀਆਂ ਲਿਖ ਰਿਹਾ ਹੈ ਜਿਨ੍ਹਾਂ ਵਿਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ। ਇਸ ਮਗਰੋਂ ਸੌਦਾ ਸਾਧ ਨੇ ਰਣਜੀਤ ਸਿੰਘ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੇ ਇਸ਼ਾਰੇ ’ਤੇ ਰਣਜੀਤ ਸਿੰਘ ਕਤਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ ਸਾਲ 2017 ਤੋਂ ਜੇਲ੍ਹ ਵਿੱਚ ਸਜਾ ਕੱਟ ਰਿਹਾ ਹੈ । ਜੇਲ੍ਹ ਦੌਰਾਨ ਹੀ ਉਨ੍ਹਾਂ ਨੂੰ ਪੱਤਰਕਾਰ ਛੱਤਰਪਤੀ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਹੁਣ ਇਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।

LEAVE A REPLY

Please enter your comment!
Please enter your name here