ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਿਹਾ ਕਿ ਉਹ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਬੰਦ ਕਰੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਮੁਆਵਜ਼ਾ ਦੇਵੇ।
Tikkri Border ‘ਤੇ ਕਿਵੇਂ ਭਾਵੁਕ ਹੋਏ ਹਰਿਆਣਵੀ, ਮੋਰਚੇ ‘ਤੇ ਬਣੇ ਭਾਈਆਂ ਦੇ ਵਿਛੋੜੇ ਬਾਰੇ ਸੋਚ ਰੋ ਪਈ ਸ਼ਮੀਮ ਚੌਧਰੀ
ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਸੰਸਦ ਵਿਚ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਾਤਾਵਰਣ, ਜੰਗਲਾਂ ਅਤੇ ਮੌਸਮ ਤਬਦੀਲੀ ਮੰਤਰਾਲਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਲਈ ਪਰਾਲੀ ਦਾ ਸਾੜਨਾ ਜ਼ਿੰਮੇਵਾਰ ਨਹੀਂ ਪਰ ਆਪ ਸਰਕਾਰ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਲਗਾਤਾਰ ਦੋਸ਼ੀ ਠਹਿਰਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਧਿਐਨਾਂ ਨੇ ਸਾਬਤ ਕੀਤਾ ਹੈ ਕਿ ਦਿੱਲੀ ਵਿਚ ਹਵਾ ਦੀ ਕਵਾਲਟੀ ’ਤੇ ਪਰਾਲੀ ਸਾੜਨ ਦਾ ਅਸਰ ਨਾ ਬਰਾਬਰ ਹੈ ਅਤੇ ਉਸਾਰੂ ਗਤੀਵਿਧੀਆਂ, ਇੰਡਸਟਰੀ ਦੇ ਧੂੰਏਂ ਤੇ ਵਾਹਨਾਂ ਦਾ ਪ੍ਰਦੂਸ਼ਣ ਹੀ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਾਤਾਵਰਣ ਮੰਤਰਾਲਾ ਨੂੰ ਕਿਹਾ ਕਿ ਉਹ ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ’ਤੇ ਵਾਈਟ ਪੇਪਰ ਜਾਰੀ ਕਰੇ ਅਤੇ ਇਸ ਮਾਮਲੇ ਵਿਚ ਕਿਸਾਨਾਂ ਨੂੰ ਨਾਜਾਇਜ਼ ਨਿਸ਼ਾਨਾ ਬਣਾਇਆ ਜਾਣਾ ਬੰਦ ਕੀਤਾ ਜਾਵੇ।ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਬਦਲ ਦੇਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਹਦਾਇਤ ਕੀਤੀ ਸੀ ਕਿ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧ ਕਰਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ ਪਰ 3 ਸਾਲ ਲੰਘਣ ਮਗਰੋਂ ਹਾਲੇ ਤੱਕ ਇਕ ਪੈਸਾ ਵੀ ਨਹੀਂ ਦਿੱਤਾ ਗਿਆ ਉਲਟਾ ਉਨ੍ਹਾਂ ’ਤੇ ਜੁਰਮਾਨੇ ਲਗਾਏ ਜਾ ਰਹੇ ਹਨ।
ਇਹਨਾਂ ਕਿਸਾਨਾਂ ਨੂੰ ਮਨਜ਼ੂਰ ਨਹੀਂ ਫੈਸਲਾ, ਮਰਨ ਵਰਤ ‘ਤੇ ਬੈਠੇ, ਸੰਗਲ ਬੰਨ੍ਹ ਕੇ ਕਹਿੰਦੇ SKM ਨੇ ਧੋਖਾ ਕੀਤਾ
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਕਿਵੇਂ ਹਰੀ ਕ੍ਰਾਂਤੀ ਨਾਲ ਦੇਸ਼ ਨੂੰ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਸ ਦੀ ਭਾਰੀ ਕੀਮਤ ਅਦਾ ਕੀਤੀ ਹੈ ਤੇ ਇਥੇ ਧਰਤੀ ਹੇਠ ਪਾਣੀ ਕਾਫੀ ਹੇਠਾਂ ਚਲਾ ਗਿਆ ਹੈ ਤੇ ਖੇਤੀ ਲਾਗਤ ਕਿਤੇ ਵੱਧ ਗਈ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਇਸ ਮਸਲੇ ਦਾ ਹੱਲ ਲੱਭਣ ਦੀ ਵਕਾਲਤ ਕੀਤੀ।