ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਪੇਸ਼ ਕੀਤਾ।
ਕੁਝ ਹੀ ਸਮੇਂ ਵਿੱਚ ਲੋਕ ਸਭਾ ਦੁਆਰਾ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਦੇ ਬਾਅਦ ਰਾਜ ਸਭਾ ‘ਚ ਵੀ ਬਿੱਲ ਪੇਸ਼ ਕੀਤਾ ਗਿਆ। ਰਾਜ ਸਭਾ ‘ਚ ਵੀ ਬਿਨਾਂ ਚਰਚਾ ਦੇ ਖੇਤੀ ਕਾਨੂੰਨਾਂ ਦਾ ਰਿਟਰਨ ਬਿੱਲ ਪਾਸ ਹੋ ਗਿਆ। ਇਸ ਲਈ ਹੁਣ ਬਸ ਰਾਸ਼ਟਰਪਤੀ ਦੀ ਮੋਹਰ ਲੱਗਣੀ ਬਾਕੀ ਹੈ।