ਪੰਜਾਬ ‘ਚ ਕੋਰੋਨਾ ਦੇ ਚੱਲਦਿਆਂ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਡੈਲਟਾ ਪਲੱਸ ਵੈਰੀਐਂਟ ਦੇ ਕੇਸਾਂ ਨੂੰ ਧਿਆਨ ‘ਚ ਰੱਖਦਿਆਂ ਕੋਰੋਨਾ ਸੰਬੰਧੀ ਲਾਈਆਂ ਗਈਆਂ ਪਾਬੰਦੀਆਂ ਦੇ ਸਮੇਂ ‘ਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਹੁਣ ਇਹ ਪਾਬੰਦੀਆਂ 10 ਜੁਲਾਈ ਤੱਕ ਲਾਗੂ ਰਹਿਣਗੀਆਂ।
ਇਸ ਦੇ ਨਾਲ ਹੀ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ‘ਚ ਕੁੱਝ ਰਾਹਤ ਦਿੰਦੇ ਹੋਏ ਬਾਰ, ਪੱਬਾਂ ਅਤੇ ਅਹਾਤਿਆਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਪਰ ਇੱਥੇ ਆਉਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਘੱਟੋ-ਘੱਟ ਵੈਕਸੀਨ ਦੀ ਇਕ ਡੋਜ਼ ਲੱਗਣੀ ਜ਼ਰੂਰੀ ਹੈ, ਜਦੋਂ ਕਿ ਆਈਲੈੱਟਸ ਸੈਂਟਰਾਂ ਨੂੰ ਪਹਿਲਾਂ ਤੋਂ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ।