ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਈ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਸੀ।ਜਾਣਕਾਰੀ ਅਨੁਸਾਰ ਹਾਈਕੋਰਟ ਨੇ ਬਿਨਾਂ ਸੁਣਵਾਈ ਕੀਤੇ 19 ਮਈ ਤੱਕ ਸੁਣਵਾਈ ਟਾਲ ਦਿੱਤੀ ਹੈ।
ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਗਿਆ ਸੀ ਅਤੇ ਬੈਂਸ ਨੇ ਇਸ ਦੇ ਖਿਲਾਫ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ।