ਸਿੱਖਿਆ ਮਾਡਲ ‘ਤੇ ਮਨੀਸ਼ ਸਿਸੋਦੀਆ ਨੇ ਪਰਗਟ ਸਿੰਘ ਨੂੰ ਕੀਤਾ Challenge

0
88

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਸਿੱਖਿਆ ਮਾਡਲ ਨੂੰ ਲੈ ਕੇ ਤਿੱਖੀ ਬਹਿਸ ਛਿੜ ਗਈ ਹੈ। ਦੋਵੇਂ ਮੰਤਰੀ ਇਕ-ਦੂਜੇ ਨੂੰ ਟਵਿੱਟਰ ਜ਼ਰੀਏ ਚੁਣੌਤੀ ਦੇ ਰਹੇ ਹਨ। ਇੱਕ ਵਾਰ ਫਿਰ ਤੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ’ਤੇ ਬਹਿਸ ਹੋਣੀ ਹੈ।

ਉਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦਿੱਲੀ ਦੇ 250 ਸਰਕਾਰੀ ਸਕੂਲਾਂ ’ਚ ਪਿਛਲੇ 5 ਸਾਲਾਂ ’ਚ ਹੋਏ ਸੁਧਾਰਾਂ ਨੂੰ ਵੇਖਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਫਿਰ ਪੰਜਾਬ ਦੇ ਵੀ 250 ਸਕੂਲਾਂ ’ਚ ਸੁਧਾਰ ਬਾਰੇ ਸਾਨੂੰ ਵਿਖਾ ਕੇ ਇਸ ਬਾਰੇ ਬਹਿਸ ਕਰਨਗੇ।

ਇਸ ਤੋਂ ਇਲਾਵਾ ਸਿਸੋਦੀਆ ਨੇ ਅੱਗੇ ਲਿਖਿਆ ਕਿ ਮੈਂ ਅੱਜ ਦੁਪਹਿਰ ਇੱਕ ਵਜੇ ਦੇ ਕਰੀਬ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਜਾਰੀ ਕਰਾਂਗਾ, ਜਿੱਥੇ ਪਿਛਲੇ 5 ਸਾਲਾਂ ’ਚ ਸਿੱਖਿਆ ’ਚ ਜ਼ਬਰਦਸਤ ਸੁਧਾਰ ਹੋਇਆ ਹੈ। ਉਮੀਦ ਹੈ ਪੰਜਾਬ ਦੇ ਸਿੱਖਿਆ ਮੰਤਰੀ ਵੀ ਇਸੇ ਤਰ੍ਹਾਂ ਜਲਦੀ ਹੀ 250 ਸਕੂਲਾਂ ਦੀ ਲਿਸਟ ਜਾਰੀ ਕਰਨਗੇ ਤਾਂਕਿ ਉਸ ਦੇ ਬਾਅਦ ਪਰਗਟ ਸਿੰਘ ਅਤੇ ਮੈਂ ਮੀਡੀਆ ਦੇ ਨਾਲ ਦਿੱਲੀ ਅਤੇ ਪੰਜਾਬ ਦੇ 250 ਸਕੂਲਾਂ ’ਚ ਜਾ ਸਕੀਏ ਅਤੇ ਫਿਰ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ’ਤੇ ਖੁੱਲ੍ਹ ਕੇ ਬਹਿਸ ਕਰ ਸਕੀਏ। ਦੋਵੇਂ ਸਿੱਖਿਆ ਮਾਡਲਸ ਨੂੰ ਵੇਖ ਕੇ ਪੰਜਾਬ ਦੇ ਵੋਟਰ ਆਪਣੇ ਬੱਚਿਆਂ ਦੇ ਵਧੀਆ ਭਵਿੱਖ ਲਈ ਵੋਟ ਪਾ ਕੇ ਇਕ ਮਾਡਲ ਚੁਣ ਸਕਣਗੇ।

ਪੰਜਾਬ ਅਤੇ ਦਿੱਲੀ ਦੇ ਮੰਤਰੀਆਂ ਵਿਚਾਲੇ ਸਿੱਖਿਆ ਦੇ ਮਾਮਲੇ ਨੂੰ ਲੈ ਕੇ ਜਾਰੀ ਹੋਇਆ ਘਮਾਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਚੁਣੌਤੀ ਸਵੀਕਾਰ ਕਰ ਲਈ ਗਈ ਸੀ ਅਤੇ ਉਨ੍ਹਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੇਰੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਦਿੱਲੀ ਅਤੇ ਪੰਜਾਬ ਦੇ 250 ਸਕੂਲਾਂ ’ਚ ਕੀਤੇ ਗਏ ਸਿੱਖਿਆ ਸੁਧਾਰਾਂ ’ਤੇ ਬਹਿਸ ਦੀ ਪ੍ਰਵਾਨਗੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here