ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ 8 ਜੂਨ ਨੂੰ ਸਵੇਰੇ 11.00 ਵਜੇ ਤੋਂ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਭੋਗ ਵਿਚ ਸ਼ਾਮਲ ਹੋਣ ਲਈ ਇਕੱਠੇ ਹੋ ਰਹੇ ਹਨ। ਸਿਆਸਤਦਾਨ ਤੇ ਕਲਾਕਾਰ ਵੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣਗੇ। ਮੂਸੇਵਾਲਾ ਦੇ ਫੈਨ ਦੂਰ -ਦੂਰ ਤੋਂ ਇਸ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਹਨ। ਇਸ ਮੌਕੇ ਸੁਰੱਖਿਆ ਪ੍ਰਬੰਧਾਂ ਨੂ ਲੈ ਕੇ ਭਾਰੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਰਾਜਾ ਵੜਿੰਗ ਵਲੋਂ ਅੱਜ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਸਾਰੇ ਦੁਕਾਨਦਾਰਾਂ ਨੂੰ ਦੁਪਹਿਰ 1 ਵਜੇ ਤੱਕ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਸਾਰੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਧਾਂਜਲੀ ਸਮਾਗਮ ‘ਚ ਪੱਗ ਬੰਨ੍ਹ ਕੇ ਆਉਣ।
ਮੂਸੇਵਾਲਾ ਦੇ ਭੋਗ ‘ਤੇ ਲੋਕਾਂ ਦੇ ਪੰਡਾਲ ‘ਚ ਪਹੁੰਚਣ ਲਈ 29 ਗੇਟ ਬਣਾਏ ਗੇਟ ਹਨ। ਨੌਜਵਾਨਾਂ ਦੇ ਵਿੱਚ ਇੱਕ ਖਾਸ ਜੋਸ਼ ਦੇਖਿਆ ਜਾ ਰਿਹਾ ਜਿਹਨਾਂ ਵੱਲੋਂ ਇਹ ਕਿਹਾ ਜਾ ਰਿਹਾ ਕਿ ਅਸੀ ਆਖਰੀ ਵਾਰ ਮੂਸੇਵਾਲਾ ਨੂੰ ਵਿਦਾਈ ਦੇਣੀ ਹੈ।
ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋ ਬਾਅਦ ਸੰਸਕਾਰ ਦੇ ਉੱਪਰ ਵੀ ਲੱਖਾਂ ਦੀ ਗਿਣਤੀ ਵਿੱਚ ਫੈਨਸ ਪਹੁੰਚੇ ਸਨ।