ਸੁਨੀਲ ਜਾਖੜ ਦਾ ਅਕਾਲੀ ਦਲ ‘ਤੇ ਤੰਜ, ਕਿਹਾ- ਪੀਐਮ ਮੋਦੀ ਦਾ ਧੰਨਵਾਦ ਕਰਨ ਤੋਂ ਪਹਿਲਾਂ…..

0
48

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਗਰੀਕਲਚਰ ਐਕਟ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਈ ਨੇਤਾ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਦੌਰਾਨ ਹੁਣ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ।

ਉਨ੍ਹਾਂ ਟਵੀਟ ਕੀਤਾ ਕਿ ਕਾਨੂੰਨ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਬਾਦਲ ਸੀਨੀਅਰ ਨੇ ਤਾਂ ਆਪਣੀ ਮੂਰਖਤਾ ਨੂੰ ਭਾਂਪਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਪਿੱਛੇ ਛੱਡ ਦਿੱਤਾ ਅਤੇ ਨੁਕਸਾਨ ਤੋਂ ਬਚਣ ਲਈ ਭਾਜਪਾ ਨਾਲੋਂ ਨਾਤਾ ਤੋੜ ਲਿਆ।

LEAVE A REPLY

Please enter your comment!
Please enter your name here