ਸੰਸਦ ਦੇ ਸਦਨ ’ਚ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕਰਨ ਤੋਂ ਭੱਜ ਰਹੀ ਹੈ ਮੋਦੀ ਸਰਕਾਰ: Sonia Gandhi

0
105

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਕੋਲ ਜਨਤਾ ਨਾਲ ਜੁੜੇ ਮੁੱਦਿਆਂ ’ਤੇ ਸਵਾਲਾਂ ਦਾ ਜਵਾਬ ਨਹੀਂ ਹੈ, ਇਸ ਲਈ ਸੰਸਦ ਵਿਚ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕਰਾਉਣ ਤੋਂ ਬਚ ਰਹੀ ਹੈ। ਉਨ੍ਹਾਂ ਨੇ ਅੱਜ ਇੱਥੇ ਸੰਸਦ ਦੇ ਸੈਂਟਰਲ ਹਾਲ ’ਚ ਕਾਂਗਰਸ ਸੰਸਦੀ ਪਾਰਟੀ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੰਸਦ ’ਚ ਹਰ ਵਿਸ਼ੇ ’ਤੇ ਚਰਚਾ ਕਰਾਉਣਾ ਚਾਹੁੰਦੀ ਹੈ ਪਰ ਮੋਦੀ ਸਰਕਾਰ ਚਰਚਾ ਤੋਂ ਭੱਜ ਰਹੀ ਹੈ।

Lakha Sidhana ਦੀ ਸਪੋਰਟ ‘ਚ ਖੜਿਆ ਮੁੱਛ-ਫੁਟ ਮੁੰਡਾ, “ਪੰਜਾਬ ਇਕੱਠਾ ਕਰਨਾ ਖਿਡਾਉਣਾ ਨੀ”

ਸੋਨੀਆ ਗਾਂਧੀ ਦਾ ਕਹਿਣਾ ਸੀ ਕਿ ਦੇਸ਼ ਦੀਆਂ ਸਰਹੱਦਾਂ ਦੀ ਸਥਿਤੀ, ਕਿਸਾਨਾਂ ਦੇ ਮੁੱਦੇ, ਮਹਿੰਗਾਈ, ਬੇਰੁਜ਼ਗਾਰੀ, ਕੋਰੋਨਾ ਵਰਗੇ ਮੁੱਦਿਆਂ ’ਤੇ ਸੰਸਦ ਵਿਚ ਚਰਚਾ ਹੋਣੀ ਚਾਹੀਦੀ ਹੈ ਪਰ ਕੇਂਦਰ ਸਰਕਾਰ ਇਸ ਲਈ ਸਮਾਂ ਨਹੀਂ ਦੇ ਰਹੀ ਹੈ ਅਤੇ ਚਰਚਾ ਕਰਾਉਣ ਤੋਂ ਭੱਜ ਰਹੀ ਹੈ। ਵਿਰੋਧੀ ਧਿਰ ਦੇ 12 ਮੈਂਬਰਾਂ ਨਾਲ ਹੀ ਪਾਰਟੀ ਦੇ 6 ਮੈਂਬਰਾਂ ਦੇ ਰਾਜ ਸਭਾ ਤੋਂ ਮੁਅੱਤਲੀ ਦੇ ਮੁੱਦੇ ’ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਗਲਤ ਤਰੀਕੇ ਨਾਲ ਇਨ੍ਹਾਂ ਸਾਰੇ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕੀਤਾ ਹੈ ਅਤੇ ਹੁਣ ਵੀ ਸਾਰੇ ਮੁਅੱਤਲ ਮੈਂਬਰ ਸੰਸਦ ਭਵਨ ਕੰਪਲੈਕਸ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਧਰਨਾ ਦੇ ਰਹੇ ਹਨ।

“ਪੰਜਾਬ ਵਾਲੇ ਕਰਨਗੇ ਅੰਦੋਲਨ ਖ਼ਤਮ ? ਡੱਲੇਵਾਲ ਨੇ ਕਰਤਾ ਵੱਡਾ ਐਲਾਨ,ਸਰਕਾਰ ਨੂੰਦਿੱਤਾ ਸਪਸ਼ਟ ਜਵਾਬ”

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਆਪਣੇ ਮੁਅੱਤਲ ਇਨ੍ਹਾਂ ਮੈਂਬਰਾਂ ਨਾਲ ਖੜ੍ਹੀ ਹੈ ਅਤੇ ਮੋਦੀ ਸਰਕਾਰ ਨੂੰ ਤੁਰੰਤ ਉਨ੍ਹਾਂ ਦੀ ਮੁਅੱਤਲੀ ਵਾਪਸ ਲੈ ਕੇ ਸੰਸਦ ਵਿਚ ਜਨਹਿੱਤ ਦੇ ਮੁੱਦਿਆਂ ’ਤੇ ਚਰਚਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਨਾਗਾਲੈਂਡ ਵਿਚ ਬੇਕਸੂਰ ਲੋਕਾਂ ਨਾਲ ਹੀ ਸੁਰੱਖਿਆ ਫੋਰਸ ਦੇ ਜਵਾਨਾਂ ਦੇ ਮਾਰੇ ਜਾਣ ’ਤੇ ਵੀ ਡੂੰਘਾ ਦੁੱਖ ਜਤਾਇਆ ਅਤੇ ਕਿਹਾ ਕਿ ਸਰਕਾਰ ਨੇ ਇਸ ਘਟਨਾ ’ਤੇ ਦੁੱਖ ਜਤਾਇਆ ਪਰ ਇਹ ਉੱਚਿਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।

LEAVE A REPLY

Please enter your comment!
Please enter your name here