ਚੰਡੀਗੜ੍ਹ/ਨਵੀਂ ਦਿੱਲੀ : ਹਰਿਆਣਾ ਦੇ ਬਹਾਦੁਰਗੜ੍ਹ ‘ਚ ਤੇਜ਼ ਰਫ਼ਤਾਰ ਟਰੱਕ ਵੱਲੋਂ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਦਰੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬਹਾਦੁਰਗੜ੍ਹ ਦੇ ਫਲਾਈਓਵਰ ਹੇਠਾਂ ਝੱਜਰ ਰੋਡ ‘ਤੇ ਵਾਪਰੀ। ਜਿੱਥੇ ਡਿਵਾਈਡਰ ‘ਤੇ ਬੈਠੀਆਂ ਕਿਸਾਨ ਬੀਬੀਆਂ ਉੱਪਰ ਟਰੱਕ ਚੜ੍ਹ ਗਿਆ। ਇਸ ਹਾਦਸੇ ਦੌਰਾਨ 3 ਬਜ਼ੁਰਗ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਸੀਐੱਮ ਚਰਨਜੀਤ ਚੰਨੀ ਨੇ ਇਸ ਹਾਦਸੇ ‘ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਟਿੱਕਰੀ ਬਾਰਡਰ ਨੇੜੇ ਟਰੱਕ ਦੀ ਟੱਕਰ ਵਿੱਚ 3 ਮਹਿਲਾ ਕਿਸਾਨਾਂ ਦੀ ਮੌਤ ਅਤੇ 2 ਦੇ ਜ਼ਖਮੀ ਹੋਣ ਦੀ ਦਿਲ ਦਹਿਲਾ ਦੇਣ ਵਾਲੀ ਖ਼ਬਰ ਹੈ। ਮੈਂ ਇਸ ਦੁਖਦਾਈ ਘਟਨਾ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਹਰਿਆਣਾ ਪੁਲਿਸ ਨੂੰ ਦੋਸ਼ੀਆਂ ਨੂੰ ਲੱਭ ਕੇ ਸਲਾਖਾਂ ਪਿੱਛੇ ਡੱਕਣ ਦੀ ਵੀ ਅਪੀਲ ਕੀਤੀ।
Nothing can compensate for the lives lost. The tragedy has caused irreparable loss to the concerned families of Punjab. However, taking recourse to financial relief, My Govt. announces Rs.5 lac each for the dead and free treatment for the injured. https://t.co/hIJsXbYo69
— Charanjit S Channi (@CHARANJITCHANNI) October 28, 2021
ਉਨ੍ਹਾਂ ਨੇ ਕਿਹਾ ਗੁਆਚੀਆਂ ਜਾਨਾਂ ਦੀ ਭਰਪਾਈ ਕੋਈ ਵੀ ਨਹੀਂ ਕਰ ਸਕਦਾ। ਇਸ ਦੁਖਾਂਤ ਨਾਲ ਪੰਜਾਬ ਦੇ ਸਬੰਧਤ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਾਲਾਂਕਿ, ਵਿੱਤੀ ਰਾਹਤ ਦਾ ਸਹਾਰਾ ਲੈਂਦੇ ਹੋਏ, ਮੇਰੀ ਸਰਕਾਰ ਮ੍ਰਿਤਕਾਂ ਲਈ 5-5 ਲੱਖ ਰੁਪਏ ਅਤੇ ਜ਼ਖਮੀਆਂ ਲਈ ਮੁਫ਼ਤ ਇਲਾਜ਼ ਦਾ ਐਲਾਨ ਕੀਤਾ।