ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਜਥੇਬੰਦੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਦੀ ਲੜਾਈ ਹਰਿਆਣਾ ਅਤੇ ਦਿੱਲੀ ‘ਚ ਜਾ ਕੇ ਲੜਨ।
ਪੰਜਾਬ ‘ਚ ਕਿਸਾਨੀ ਅੰਦੋਲਨ ਨਾਲ ਸੂਬੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ 113 ਅਲੱਗ-ਅਲੱਗ ਥਾਵਾਂ ‘ਤੇ ਧਰਨੇ ਲੱਗੇ ਹੋਏ ਹਨ। ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚ ਰਿਹਾ ਹੈ। ਮੇਰੀ ਅਪੀਲ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਨਾ ਕੀਤਾ ਜਾਵੇ।