ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਹੋਈ ਮੌ.ਤ

0
123

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਵਿਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰੱਕ ਦੀ ਚਪੇਟ ਵਿਚ ਆਉਣ ਨਾਲ ਕਾਰ ਸਵਾਰ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ ਉਸਦੇ ਦੋਸਤ ਦੇ ਮਾਮੂਲੀ ਸੱਟਾਂ ਵੱਜੀਆਂ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਾਰਪੁਰ ਮੁਕੇਰੀਆਂ ਵਜੋਂ ਹੋਈ ਹੈ। ਹਾਦਸੇ ਦੇ ਬਾਅਦ ਤੋਂ ਟਰੱਕ ਚਾਲਕ ਵਾਹਨ ਸਣੇ ਫਰਾਰ ਹੋ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇ ਸਾਥੀ ਦੇ ਬਿਆਨਾਂ ‘ਤੇ ਆਧਾਰ ‘ਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੇ ਸਾਥੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਤਿੰਦਰ ਤੇ ਮੈਂ ਦਿੱਲੀ ਤੋਂ ਮੁਕੇਰੀਆਂ ਆਪਣੇ ਘਰ ਆ ਰਹੇ ਸਨ ਜਿਵੇਂ ਹੀ ਦਸੂਹਾ-ਨੈਸ਼ਨਲ ਹਾਈਵੇ ਨੇੜੇ ਗਰਨਾ ਸਾਹਿਬ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਘਟਨਾ ਵਾਲੀ ਥਾਂ ਤੋਂ ਤੇਜ਼ ਰਫਤਾਰ ਟਰੱਕ ਚਾਲਕ ਟਰੱਕ ਲੈ ਕੇ ਫਰਾਰ ਹੋ ਗਿਆ। ਹਾਦਸੇ ਵਿਚ ਮ੍ਰਿਤਕ ਸਾਥੀ ਸਤਿੰਦਰ ਸਿੰਘ ਦੇ ਵੀ ਗੰਭੀਰ ਸੱਟਾਂ ਵੱਜੀਆਂ।

ਰਾਹਗੀਰਾਂ ਤੇ ਪੁਲਿਸ ਦੀ ਮਦਦ ਨਾਲ ਦੋਵਾਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਸਤਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਸਾਥੀ ਦੇ ਬਿਆਨਾਂ ਦੇ ਆਧਾਰ ‘ਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਟਰੱਕ ਡਰਾਈਵਰ ਦੀ ਪਛਾਣ ਲਈ ਰਸਤੇ ‘ਤੇ ਲੱਗੇ ਸੀਸੀਟੀਵੀ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here