ਫਤਿਹਗੜ੍ਹ ਸਾਹਿਬ : ਜਿੱਥੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ, ਉੱਥੇ ਹੀ ਹੁਣ ਬਲੈਕ ਫੰਗਸ ਨੇ ਵੀ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿਸ ਕਾਰਨ ਦੇਸ਼ ਭਰ ਵਿਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਵੀ 4 ਲੋਕ ਬਲੈਕ ਫਗੰਸ ਦੀ ਚਪੇਟ ਵਿਚ ਆਏ। ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ ਦੋ ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ।
ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਬਲੈਕ ਫੰਗਸ ਨਾਲ ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ 54 ਸਾਲਾਂ ਔਰਤ ਦੀ ਡੀ.ਐੱਮ.ਸੀ. ਲੁਧਿਆਣਾ ਵਿਖੇ ਇਲਾਜ਼ ਅਧੀਨ ਮੌਤ ਹੋ ਗਈ ਅਤੇ ਅਮਲੋਹ ਦੇ ਇਕ 52 ਸਾਲਾਂ ਵਿਅਕਤੀ ਦੀ ਪੀ.ਜੀ.ਆਈ. ਚੰਡੀਗੜ੍ਹ ਵਿਚ ਇਲਾਜ਼ ਅਧੀਨ ਮੌਤ ਹੋ ਗਈ। ਉਨਾਂ ਦੱਸਿਆ ਕਿ ਦੋ ਵਿਅਕਤੀਆਂ ਦਾ ਬਲੈਕ ਫੰਗਸ ਦਾ ਇਲਾਜ਼ ਚੱਲ ਰਿਹਾ ਜਿਨ੍ਹਾਂ ਵਿਚ ਖਮਾਣੋਂ ਦੇ 55 ਸਾਲਾਂ ਮੋਹਾਲੀ ਵਿਖੇ ਅਤੇ ਇਕ 55 ਸਾਲਾਂ ਵਿਅਕਤੀ ਪੀ.ਜੀ.ਆਈ. ਵਿਖੇ ਇਲਾਜ਼ ਚੱਲ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਦੱਸੇ ਗਏ ਲੱਛਣਾ ਵਿਚੋਂ ਜੇਕਰ ਕਿਸੇ ਨੂੰ ਕੋਈ ਲੱਛਣ ਹੋਵੇ ਤਾਂ ਉਹ ਤੁਰੰਤ ਉਸਦੀ ਜਾਂਚ ਕਰਵਾਏ।