ਨਸ਼ਾ ਤਸਕਰਾਂ ਵਿਰੁੱਧ ਨਿਸ਼ਾਨਾਬੱਧ ਰਣਨੀਤੀ ਸ਼ੁਰੂ, ਪ੍ਰਮਾਣਿਤ ਜ਼ਮੀਨੀ ਖੁਫੀਆ ਜਾਣਕਾਰੀ ‘ਤੇ ਹੋਵੇਗੀ ਕਾਰਵਾਈ – DGP ਪੰਜਾਬ

0
73

ਚੰਡੀਗੜ੍ਹ, 1 ਜੂਨ 2025 – ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਨਿਸ਼ਾਨਾਬੱਧ ਰਣਨੀਤੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਸਿਰਫ਼ ਅੰਕੜਿਆਂ ‘ਤੇ ਹੀ ਨਹੀਂ, ਸਗੋਂ ਪ੍ਰਮਾਣਿਤ ਜ਼ਮੀਨੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰੇਗੀ। ਜ਼ਿਲ੍ਹਾ ਏ.ਐਨ.ਟੀ.ਐਫ ਅਤੇ ਖੁਫੀਆ ਵਿਭਾਗ ਦੁਆਰਾ ਪਛਾਣੇ ਗਏ ਨਸ਼ਾ ਤਸਕਰਾਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਜਾਵੇਗਾ। ਸੇਫ ਪੰਜਾਬ ਹੈਲਪਲਾਈਨ 9779100200 ਰਾਹੀਂ ਪ੍ਰਾਪਤ ਭਰੋਸੇਯੋਗ ਸੁਝਾਵਾਂ ਦੇ ਆਧਾਰ ‘ਤੇ ਐਫ.ਆਈ.ਆਰ ਦਰਜ ਕੀਤੀਆਂ ਜਾਣਗੀਆਂ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਅਹਿਮ ਭੂਮਿਕਾ ਨਿਭਾ ਰਿਹਾ ਹੈ ਕਿਉਂਕਿ ਲੋਕਾਂ ਵੱਲੋਂ ਇਸ ਦੀ ਗੁਪਤਤਾ ਸਬੰਧੀ ਵਿਸ਼ੇਸ਼ਤਾ ਸਦਕਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਉਨ੍ਹਾਂ ਨੂੰ ਤਸਕਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਅਤੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈਆਂ 7635 ਜਾਣਕਾਰੀਆਂ ਵਿੱਚੋਂ, ਜਾਂਚ ਉਪਰੰਤ 1596 ਐਫਆਈਆਰਜ਼ ਦਰਜ ਕੀਤੀਆਂ ਗਈਆਂ ਜਿਸ ਦੇ ਨਤੀਜੇ ਵਜੋਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਾਗਰਿਕ ਸੇਫ਼ ਪੰਜਾਬ ਹੈਲਪਲਾਈਨ (9779100200) ਰਾਹੀਂ ਗੁਪਤ ਰੂਪ ਵਿੱਚ ਨਸ਼ਿਆਂ ਸਬੰਧੀ ਗਤੀਵਿਧੀਆਂ ਦੀ ਰਿਪੋਰਟ ਕਰ ਸਕਦੇ ਹਨ।

LEAVE A REPLY

Please enter your comment!
Please enter your name here