ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਹੋਇਆ ਦਿਹਾਂਤ
ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਮੌਤ ਦੇ ਕਾਰਨ ਬਾਰੇ ਅਜੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਹੋਇਆ ਹੈ |
PFTAA ਨੇ ਕੀਤੀ ਪੋਸਟ ਸ਼ੇਅਰ
PFTAA ਨੇ ਰਣਦੀਪ ਭੰਗੂ ਬਾਰੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ – ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦਿਹਾਂਤ ਤੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝਾ ਕਰਕੇ ਲਿਖਿਆ ਕਿ ਅਲਵਿਦਾ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ।
ਇਹ ਵੀ ਪੜ੍ਹੋ :Adobe ਸਾਫਟਵੇਅਰ ਦੀ ਵਰਤੋਂ ਕਰਨ ਵਾਲਿਆਂ ਲਈ ਸਰਕਾਰ ਨੇ ਜਾਰੀ ਕੀਤਾ ਅਲਰਟ
ਰਣਦੀਪ ਭੰਗੂ 2019 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਦੂਰਬੀਨ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਸਰਕਾਰ ਵਿੱਚ ਵੀ ਕੰਮ ਕਰ ਚੁੱਕੇ ਹਨ।