ਪੰਜਾਬੀ ਵਿਅਕਤੀ ਦੀ ਅਮਰੀਕਾ ਵਿਖੇ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

0
29
heart attack

ਅਮਰੀਕਾ, 29 ਜੁਲਾਈ 2026 : ਅਮਰੀਕਾ (America) ਦੇ ਸ਼ਹਿਰ ਯੂਬਾ ਵਿਖੇ ਰਹਿ ਰਹੇ ਇਕ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਪੰਜਾਬੀ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਯੂਬਾ ਵਿਖੇ ਰਹਿ ਰਹੇ ਜਿਸ ਪੰਜਾਬੀ ਵਿਅਕਤੀ ਦੀ ਬੀਤੇ ਦਿਨੀਂ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਦੀ ਪਛਾਣ ਜਸਪਾਲ ਸਿੰਘ ਗੋਰਾ (Jaspal Singh Gora) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਮ੍ਰਿਤਕ ਵਿਅਕਤੀ ਪੰਜਾਬ ਦੇ ਸ਼ਹਿਰ ਜਲੰਧਰ ਦੇ ਭੋਗਪੁਰ ਨਾਲ ਸਬੰਧਤ ਸੀ ।

ਮ੍ਰਿਤਕ ਵਿਅਕਤੀ ਦੇ ਪਿਤਾ ਨੇ ਕੀ ਦੱਸਿਆ

ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਦੇ ਮੌਤ ਦੇ ਘਾਟ ਉਤਰ ਗਏ ਜਸਪਾਲ ਸਿੰਘ ਗੋਰਾ ਦੇ ਪਿਤਾ ਬਿਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਸਪਾਲ ਸਿੰਘ ਗੋਰਾ ਯੂਬਾ ਸਿਟੀ ਵਿਚ ਰਹਿੰਦਾ ਸੀ ਤੇ ਉਥੇ ਹੀ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ । ਇਸ ਮੌਕੇ ਪਰਿਵਾਰ ਨਾਲ ਇਲਾਕੇ ਦੀਆਂ ਰਾਜਨੀਤਿਕ ਸਮਾਜਿਕ ਤੇ ਧਾਰਮਿਕ ਸ਼ਖਸ਼ੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।

LEAVE A REPLY

Please enter your comment!
Please enter your name here