ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਹਮੇਸ਼ਾ ਸੁਰਖੀਆਂ ’ਚ ਰਹਿੰਦੇ ਹਨ। ਅਦਾਕਾਰ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਹਰਭਜਨ ਮਾਨ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ’ਚ ਗਾਇਕ ਨੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ।
ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ‘ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ਕੀਤਾ ਪਾਸ
ਇਸ ਤੋਂ ਪਹਿਲਾਂ ਦੱਸ ਦੇਈਏ ਕਿ ਹਰਭਜਨ ਮਾਨ ਨੇ ਆਸਟ੍ਰੇਲੀਆ ਨਿਊ ਜ਼ੀਲੈਂਡ ’ਚ 16 ਮਿਊਜ਼ਿਕ ਕੰਸਰਟ ਕੀਤੇ ਸੀ, ਜਿਨ੍ਹਾਂ ’ਚ 40 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਸੀ। ਇਹ ਉਪਲਬਧੀ ਹਾਸਲ ਕਰਨ ਵਾਲੇ ਹਰਭਜਨ ਮਾਨ ਪਹਿਲੇ ਭਾਰਤੀ ਕਲਾਕਾਰ ਹਨ। ਇਸ ਤੋਂ ਬਾਅਦ ਗਾਇਕ ਨੇ ਸ਼ੁਕਰਾਨਾ ਅਦਾ ਕਰਨ ਲਈ ਆਸਟ੍ਰੇਲੀਆ ਦੇ ਪਰਥ ’ਚ ਸਥਿਤ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ।
ਹੁਣ ਉੱਥੋਂ ਦੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਗਾਇਕ ਨੇ ਸ਼ਾਨਦਾਰ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਲਿਖਿਆ ਹੈ ਕਿ ‘ਬਹੁਤ ਸੁਭਾਗੇ ਹਾਂ ਜੀ ਅੱਜ ਪਰਥ ਆਸਟਰੇਲੀਆ ਵਿਖੇ ਗੁਰੂਘਰ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ।’