ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਰੋਜ਼ੀ-ਰੋਟੀ ਦੀ ਭਾਲ ‘ਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਗੜ੍ਹਸ਼ੰਕਰ ਨੇੜਲੇ ਪਿੰਡ ਗੋਲ਼ੀਆਂ ਦੇ ਵਸਨੀਕ ਨੌਜਵਾਨ ਪਰਮਜੀਤ ਥਿੰਦ ਉਰਫ਼ ਪੰਮਾ 23 ਸਾਲ ਵਲੋਂ ਸਾਊਦੀ ਅਰਬ ਵਿਖੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ ਜਲੰਧਰ ਉਪ ਚੋਣ ਵੋਟਾਂ ਦੀ ਗਿਣਤੀ: ‘ਆਪ’ ਉਮੀਦਵਾਰ 6 ਗੇੜਾਂ ਤੋਂ…
ਪਰਮਜੀਤ ਥਿੰਦ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਘਰ ਦੀ ਸਮੱਸਿਆ ਨੂੰ ਲੈ ਕੇ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਇਲਾਕੇ ਵਿਚ ਮਾਤਮ ਛਾ ਗਿਆ।