ਕੈਨੇਡਾ ‘ਚ ਆਏ ਦਿਨ ਕਤਲ ਤੇ ਸੜਕ ਹਾਦਸਿਆਂ ‘ਚ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਇੱਕ 23 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸ਼ਹਿਰ ਨਾਲ ਸਬੰਧਿਤ ਹੈ।

ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ 2019 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਆਇਆ ਸੀ। ਜਿਸ ਤੋਂ ਬਾਅਦ ਵਿੱਚ ਉਸ ਨੇ ਕੋਨੇਸਟੋਗਾ ਕਾਲਜ ਵਿੱਚ ਆਪਣਾ ਹਾਈ ਸਕੂਲ ਡਿਪਲੋਮਾ ਪਾਸ ਕੀਤਾ ਅਤੇ ਕੁਝ ਮਹੀਨੇ ਪਹਿਲਾਂ ਹੀ ਆਪਣਾ ਵਰਕ ਪਰਮਿਟ ਹਾਸਿਲ ਕੀਤਾ ਸੀ । ਨਰਿੰਦਰ ਦੀ ਮੌਤ ਦੀ ਖਬਰ ਮਿਲਣ ਤੋਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ: ਹਾਂਗਕਾਂਗ ‘ਚ ਪੰਜਾਬਣ ਲੜਕੀ ਦੀ ਹੋਈ ਮੌਤ

ਦੱਸ ਦੇਈਏ ਕਿ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਪੁਲਿਸ ਵਿਭਾਗ ਤਾਇਨਾਤ ਹਨ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਦੀ ਮੌਤ ਦੀ ਜਾਣਕਾਰੀ 4 ਜਨਵਰੀ ਨੂੰ ਮਿਲੀ ਸੀ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਂਦੀ ਜਾਵੇਗੀ।