ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ
ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ੀ ਧਰਤੀ ਤੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। 28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ ਹੋ ਗਈ ਹੈ।ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਜੋ ਨੌ ਮਹੀਨੇ ਪਹਿਲਾਂ ਹੀ ਕੈਨੇਡਾ ਵਿਖੇ ਗਿਆ ਸੀ। ਉਸਦੀ ਕੰਮ ਦੇ ਦੌਰਾਨ ਦਿਲ ਦਾ ਦੌਰਾ ਪੈਣ ਦੇ ਨਾਲ ਮੌਤ ਹੋ ਗਈ।ਮ੍ਰਿਤਕ ਨੌਜਵਾਨ ਨਾਭਾ ਦੀ ਸਭ ਤਹਿਸੀਲ ਭਾਦਸੋਂ ਦਾ ਰਹਿਣ ਵਾਲਾ ਸੀ।ਜਿਵੇਂ ਇਹ ਖਬਰ ਪਰਿਵਾਰਿਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।
ਪਿਤਾ ਨੇ 20 ਲੱਖ ਦਾ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਹੀ ਬੇਟਾ ਸੀ ਅਤੇ ਹੁਣ ਘਰ ਵਿੱਚ ਸਿਰਫ ਤੇ ਸਿਰਫ ਮਾਤਾ ਪਿਤਾ ਲਈ ਰੋਣ ਤੋਂ ਸਿਵਾ ਹੋਰ ਕੁਝ ਨਹੀਂ ਰਿਹਾ। ਪਿਤਾ ਨੇ 20 ਲੱਖ ਦਾ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਕਿ ਉਹ ਉਨਾਂ ਦੇ ਬੁਢਪੇ ਦਾ ਸਹਾਰਾ ਬਣੇਗਾ ਪਰ ਪਰਿਵਾਰਕ ਮੈਂਬਰਾਂ ਦੇ ਸੁਪਨੇ ਚਕਨਾ ਚੂਰ ਹੋ ਗਏ। ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਮ੍ਰਿਤਕ ਪੁੱਤਰ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਆਖਰੀ ਸਮੇਂ ਆਪਣੇ ਰੀਤੀ ਰਿਵਾਜਾਂ ਦੇ ਨਾਲ ਆਪਣੇ ਪੁੱਤ ਦਾ ਸੰਸਕਾਰ ਕਰ ਸਕਣ।
ਇਸ ਮੌਕੇ ਤੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕੀ ਮੇਰਾ ਬੇਟਾ ਨੌ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਕਿਉਂਕਿ ਮੇਰੀ ਨੂੰਹ ਵੀ ਪਿਛਲੇ ਦੋ ਸਾਲਾਂ ਤੋਂ ਕਨੇਡਾ ਵਿਖੇ ਸਟਡੀ ਕਰ ਰਹੀ ਹੈ ਅਤੇ ਉਸ ਵੱਲੋਂ ਹੀ ਮੇਰੇ ਬੇਟੇ ਨੂੰ ਵਰਕ ਪਰਮਿਟ ‘ਤੇ ਬੁਲਾਇਆ ਸੀ ਅਤੇ ਮੈਂ 20 ਲੱਖ ਦਾ ਕਰਜ਼ਾ ਚੁੱਕ ਕੇ ਇਹਨਾਂ ਨੂੰ ਭੇਜਿਆ ਸੀ। ਸਾਨੂੰ ਖਬਰ ਆਈ ਕਿ ਤੁਹਾਡੇ ਬੇਟੇ ਦੀ ਮੌਤ ਹੋ ਗਈ ਹੈ ਇਹ ਖਬਰ ਸੁਣਦੇ ਸਾਡੇ ਪੈਰਾਂ ਹੇਠਾਂ ਜਮੀਨ ਖਿਸਕ ਗਈ, ਕਿਉਂਕਿ ਗੁਰਵਿੰਦਰ ਸਿੰਘ ਹੀ ਸਾਡਾ ਸਹਾਰਾ ਸੀ ਅਤੇ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ :ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਅਧਿਆਪਕ : ਹਰਜੋਤ ਬੈਂਸ || Punjab News
ਇਸ ਮੌਕੇ ਤੇ ਸੁਖਦੇਵ ਸਿੰਘ ਦੇ ਦੋਸਤ ਜੈਜੀ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮਿਹਨਤੀ ਪਰਿਵਾਰ ਹੈ। ਇਹਨਾਂ ਵੱਲੋਂ ਕਰਜੇ ਦੀ ਪੰਡ ਚੁੱਕ ਕੇ ਆਪਣੇ ਬੇਟੇ ਨੂੰ ਵਿਦੇਸ਼ ਭੇਜਿਆ ਗਿਆ ਸੀ ਪਰ ਉੱਥੇ ਗੁਰਵਿੰਦਰ ਸਿੰਘ ਵਾਪਰੀ ਮੰਦਭਾਗੀ ਘਟਨਾ ਨੇ ਇਹਨਾਂ ਦੇ ਸਾਰੇ ਸੁਪਨੇ ਚਕਣਾ ਚੂਰ ਕਰ ਦਿੱਤੇ ਅਤੇ ਅਸੀਂ ਤਾਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਗਰੀਬ ਪਰਿਵਾਰ ਦੀ ਬਾਂਹ ਫੜੀ ਜਾਵੇ।