ਵਿਦੇਸ਼ ‘ਚ ਆਏ ਦਿਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਲੈਂਗਲੇ ਦੇ ਵਿੱਚ ਵੀਕਐਂਡ ਦੇ ਵਿੱਚ ਇੱਕ ਸੜਕ ਹਾਦਸਾ ਵਾਪਰਿਆ ਸੀ ।ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਲੈਂਗਲੀ ਵਿਖੇ ਵਾਪਰੇ ਸੜਕ ਹਾਦਸੇ ਵਿਚ 17 ਸਾਲਾਂ ਪੰਜਾਬੀ ਨੌਜਵਾਨ ਤਰਨ ਸਿੰਘ ਲਾਲ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਨ ਸਿੰਘ ਲਾਲ ਆਪਣੀ ਟੈਸਲਾ ਕਾਰ ਵਿਚ ਸਵਾਰ ਹੋ ਕੇ ਰਾਤ 8.20 ਵਜੇ ਕੰਮ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਕਿ ਫਰੇਜ਼ਰ ਹਾਈਵੇ ‘ਤੇ 228 ਸਟਰੀਟ ਨੇੜੇ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਤੇ ਤਰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਸਵਿੰਦਰ ਸਿੰਘ ਲਾਲ ਦਾ ਪੁੱਤਰ ਤਰਨ ਸਿੰਘ 12ਵੀਂ ਜਮਾਤ ਦਾ ਹੋਣਹਾਰ ਵਿਦਿਆਰਥੀ ਸੀ ਤੇ ਕਬੱਡੀ ਦਾ ਵਧੀਆ ਖਿਡਾਰੀ ਸੀ ਅਤੇ ਉੱਘੇ ਪਹਿਲਵਾਨ ਜਸਪ੍ਰੀਤ ਸਿੰਘ ਜੱਗੀ ਸਹੋਤਾ ਤੋੋਂ ਪਹਿਲਵਾਨੀ ਸਿੱਖ ਰਿਹਾ ਸੀ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।