ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਮੌਤ
ਆਪਣੇ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਆਸਟ੍ਰੇਲੀਆ ਗਏ ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਮਾਮਲਾ ਅਜਨਾਲਾ ਤਹਿਸੀਲ ਦੇ ਪਿੰਡ ਰੋਖੇ ਦਾ ਹੈ। ਦਰਅਸਲ ਇਸ ਪੰਜਾਬੀ ਨੌਜਵਾਨ ਦੀ ਉਮਰ 37 ਸਾਲਾ ਅਤੇ ਨਾਂ ਭਗਵਾਨ ਸਿੰਘ ਹੈ।
ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ‘ਤੇ ਕਰਜ਼ੇ ਦੀ ਪੇਸ਼ਕਸ਼
ਉਹ ਦੋ ਸਾਲ ਪਹਿਲਾਂ ਆਪਣੀ ਪਤਨੀ ਨਾਲ ਆਸਟ੍ਰੇਲੀਆ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਗਵੰਤ ਸਿੰਘ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਤੋਂ ਟਰਾਲੇ ਰਾਹੀਂ ਵਾਪਸ ਆ ਰਿਹਾ ਸੀ। ਜਦ ਉਹ ਘਰ ਤੋਂ 200 ਮੀਲ ਦੂਰ ਸੀ ਤਾਂ ਅਚਾਨਕ ਉਸ ਦਾ ਟਰਾਲਾ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਵਿਚ ਲੱਦੇ ਨੈਪਕਿਨ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਟਰਾਲਾ ਸੜ ਕੇ ਸੁਆਹ ਹੋ ਗਿਆ। ਭਗਵੰਤ ਸਿੰਘ ਦਾ ਡੇਢ ਸਾਲ ਦਾ ਬੱਚਾ ਵੀ ਹੈ।