ਪੰਜਾਬੀ ਨੌੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ

0
14
Canda Death

ਭਿਖੀਵਿੰਡ, 22 ਜੁਲਾਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਭਿਖੀਵਿੰਡ ਦੇ ਵਸਨੀਕ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਵਾਪਰੇ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਭਿਖੀਵਿੰਡ (Bhikhiwind) ਦੇ ਜਿਸ ਪੰਜਾਬੀ ਨੌਜਵਾਨ ਦੀ ਕੈਨੇਡਾ (Canada) ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ ਦੀ ਪਛਾਣ ਉਮੰਗ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਆਪਣੇ ਭਰਾ ਸਮੇਤ ਹੀ ਕਾਫੀ ਸਮੇਂ ਤੋਂ ਕੈਨੇਡਾ ਵਿਖੇ ਰਹਿ ਕੇ ਕੰਮ ਕਾਜ ਕਰਦੇ ਸਨ ।

ਕੀ ਦੱਸਿਆ ਮ੍ਰਿਤਕ ਨੌਜਵਾਨ ਦੇ ਪਿਤਾ ਨੇ

ਉਪਰੋਕਤ ਨੌਜਵਾਨ ਦੇ ਪਿਤਾ ਪ੍ਰਦੀਪ ਧਵਨ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਹਨ ਦੋਵੇਂ ਕੈਨੇਡਾ ਦੇ ਵਿਨੀਪੈਗ ’ਚ ਰਹਿੰਦੇ ਹਨ । ਵੱਡਾ ਪੁੱਤਰ ਉਮੰਗ 2017 ’ਚ ਵਰਕ ਪਰਮਿਟ ’ਤੇ ਕੈਨੇਡਾ ਗਿਆ ਸੀ, ਜੋ ਹੁਣ ਪੀ. ਆਰ. ਹੋ ਚੁੱਕਾ ਸੀ । ਉਹ ਉੱਥੇ ਟਰਾਲਾ ਚਲਾਉਂਦਾ ਸੀ । ਸੋਮਵਾਰ ਦੇਰ ਰਾਤ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਮਿਲੀ ਕਿ ਵਿਨੀਪੈਗ ਤੋਂ ਰੇਜ਼ਾਈਨਾ ਟ੍ਰਾਲਾ ਲੈ ਕੇ ਜਾਂਦੇ ਸਮੇਂ ਸੜਕ ਹਾਦਸੇ ’ਚ ਉਮੰਗ ਦੀ ਮੌਤ (Death) ਹੋ ਗਈ । ਹਾਦਸੇ ਤੋਂ ਕੁਝ ਸਮਾਂ ਪਹਿਲਾਂ ਪੁੱਤਰ ਨਾਲ ਫੋਨ ’ਤੇ ਗੱਲ ਹੋਈ ਸੀ ।

LEAVE A REPLY

Please enter your comment!
Please enter your name here