ਆਏ ਦਿਨ ਵਿਦੇਸ਼ ‘ਚ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌ.ਤ ਹੋ ਜਾਣ ਦੀ ਖਬਰ ਸਾਹਮਣੇ ਆ ਜਾਂਦੀ ਹੈ। ਇੱਕ ਹੋਰ ਪੰਜਾਬੀ ਨੌਜਵਾਨ ਜੋ ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਸੀ। ਜਿਸਦੀ ਕਿ ਹੁਣ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੁਬਈ ‘ਚ ਜ਼ਿਲ੍ਹਾ ਤਰਨਤਾਰਨ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ 38 ਪੁੱਤਰ ਕਸ਼ਮੀਰ ਸਿੰਘ ਪਿੰਡ ਰਾਣੀ ਵਲਾਹ ਵਜੋਂ ਹੋਈ ਹੈ। ਨੌਜਵਾਨ ਦੇ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਬਾਥਰੂਮ ਵਿੱਚ ਨਹਾਉਣ ਗਿਆ ਸੀ। ਇਸ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਹੁਣ ਪਰਿਵਾਰ ਵੱਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਅਤੇ ਸਮਾਜ ਸੇਵੀ ਲੋਕਾਂ ਪਾਸੋਂ ਮਦਦ ਦੀ ਮੰਗ ਕੀਤੀ ਗਈ ਹੈ।