ਗੁਰਦਾਸਪੁਰ, 14 ਜਨਵਰੀ 2026 : ਇੰਗਲੈਂਡ ਦੇ ਬਰਮਿੰਘਮ (Birmingham-England) ਵਿਖੇ ਪੰਜਾਬ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ (mysterious circumstances) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਦੋਂ ਵਾਪਰੀ ਘਟਨਾ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਦੇ ਰਹਿਣ ਵਾਲੇ ਜਿਸ ਨੌਜਵਾਨ ਨਮਨ (Young Naman) ਦੀ ਇੰਗਲੈਂਡ ਦੇ ਬਰਮਿੰਘਮ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ (Death) ਹੋ ਗਈ ਦੇ ਨਾਲ ਇਹ ਘਟਨਾ 11 ਜਨਵਰੀ ਨੂੰ ਵਾਪਰੀ ਸਾਹਮਣੇ ਆਈ ਹੈ । ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਸਹਾਇਤਾ ਦੀ ਅਪੀਲ ਕੀਤੀ ਹੈ ।
ਨੌਜਵਾਨ ਦੇ ਪਿਤਾ ਨੇ ਕੀ ਦੱਸਿਆ
ਇੰਗਲੈਂਡ ਵਿਚ ਮੌਤ ਦੇ ਘਾਟ ਉਤਰੇ ਮ੍ਰਿਤਕ ਨੌਜਵਾਨ ਦੇ ਪਿਤਾ ਪਵਨ ਕੁਮਾਰ ਨੇ ਦੱਸਿਆ ਕਿ ਉਸਦਾ 27 ਸਾਲਾ ਪੁੱਤਰ ਨਮਨ ਖੁੱਲਰ ਜੋ ਕਿ ਪੰਜ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਗਿਆ ਸੀ ਬਰਮਿੰਘਮ ਵਿੱਚ ਇੱਕ ਪਾਕਿਸਤਾਨੀ ਔਰਤ ਦੇ ਘਰ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ । ਪਵਨ ਕੁਮਾਰ ਨੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਵਿੱਚ ਮਦਦ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ । ਉਸਨੇ ਦੱਸਿਆ ਕਿ ਉਹ ਚਾਹ ਵੇਚਣ ਦਾ ਕੰਮ ਕਰਦਾ ਹੈ ਅਤੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ । ਉਸਦੇ ਦੋ ਛੋਟੇ ਪੁੱਤਰ ਇੱਕ ਮੋਬਾਈਲ ਦੀ ਦੁਕਾਨ ‘ਤੇ ਕੰਮ ਕਰਦੇ ਹਨ ।
Read More : 22 ਸਾਲਾ ਅਰਮਾਨ ਚੌਹਾਨ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ









